Site icon Punjab Mirror

Amritsar News: G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ ਜੀ-20 ਸੰਮੇਲਨ ਤੋਂ ਪਹਿਲਾਂ ਗੁਰਪਤਵੰਤ ਪੰਨੂ ਨੇ ਫਿਰ ਦਿੱਤੀ ਚੇਤਾਵਨੀ

ਪੰਨੂੰ ਦੇ ਹਮਾਇਤੀਆਂ ਨੇ ਬਠਿੰਡਾ ਵਿੱਚ ਖਾਲਿਸਤਾਨੀ ਨਾਅਰੇ ਵੀ ਲਿਖੇ ਹਨ। ਪੰਨੂ ਦਾ ਕਹਿਣਾ ਹੈ ਕਿ ਉਹ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਨੂੰ ਖਾਲਿਸਤਾਨ ਬਾਰੇ ਦੱਸਣਾ ਚਾਹੁੰਦੇ ਹਨ। ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ।

ਗੌਰਤਲਬ ਹੈ ਕਿ ਜੀ-20 ਸੰਮੇਲਨ 15 ਮਾਰਚ ਤੋਂ ਅੰਮ੍ਰਿਤਸਰ ਵਿੱਚ ਹੋਣ ਜਾ ਰਿਹਾ ਹੈ। ਦੂਜੇ ਪਾਸੇ ਖਾਲਿਸਤਾਨ ਪੱਖੀ ਪੰਨੂ ਵਾਰ-ਵਾਰ ਕੇਂਦਰ ਤੇ ਸੂਬਾ ਸਰਕਾਰ ਨੂੰ ਧਮਕੀਆਂ ਦੇ ਰਿਹਾ ਹੈ। ਪਿਛਲੇ ਦਿਨੀਂ ਉਸ ਨੇ 15-19 ਮਾਰਚ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਰੇਲ ਮਾਰਗ ਬੰਦ ਰੱਖਣ ਦੀ ਧਮਕੀ ਦਿੱਤੀ ਹੈ। 

ਪੰਨੂੰ ਦਾ ਕਹਿਣਾ ਹੈ ਕਿ ਉਸ ਦਿਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਉਸ ਦਿਨ ਰੇਲ ਗੱਡੀਆਂ ਵਿੱਚ ਸਫ਼ਰ ਨਹੀਂ ਕਰਨਾ ਚਾਹੀਦਾ। ਜੇਕਰ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹੋਣਗੇ।

ਪੰਨੂੰ ਦੇ ਹਮਾਇਤੀਆਂ ਨੇ ਬਠਿੰਡਾ ਵਿੱਚ ਖਾਲਿਸਤਾਨੀ ਨਾਅਰੇ ਵੀ ਲਿਖੇ ਹਨ। ਪੰਨੂ ਦਾ ਕਹਿਣਾ ਹੈ ਕਿ ਉਹ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਨੂੰ ਖਾਲਿਸਤਾਨ ਬਾਰੇ ਦੱਸਣਾ ਚਾਹੁੰਦੇ ਹਨ। ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ।

Exit mobile version