Site icon Punjab Mirror

ਰਿਕਟਰ ਪੈਮਾਨੇ ‘ਤੇ 4.3 ਰਹੀ ਤੀਬਰਤਾ ਤਿੱਬਤ ਦੇ ਸ਼ਿਜ਼ਾਂਗ ‘ਚ ਆਇਆ ਭੂਚਾਲ

ਤਿੱਬਤ ਦੇ ਸ਼ਿਜ਼ਾਂਗ ‘ਚ ਮੰਗਲਵਾਰ ਨੂੰ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਤਿੱਬਤ ਵਿੱਚ ਸਵੇਰੇ 3.23 ਵਜੇ ਅਚਾਨਕ ਧਰਤੀ ਹਿੱਲਣ ਲੱਗੀ। ਇਸ ਦਾ ਕੇਂਦਰ ਜ਼ਮੀਨ ਤੋਂ 106 ਕਿਲੋਮੀਟਰ ਹੇਠਾਂ ਸੀ। ਭੁਚਾਲ ਕਾਰਨ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ਼ਿਜਾਂਗ ਇਲਾਕੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ 3 ਅਪ੍ਰੈਲ ਨੂੰ ਸਵੇਰੇ 1 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ।

ਇਹ ਵੀ ਪੜ੍ਹੋ : 43 ਥਾਵਾਂ ‘ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ PM ਮੋਦੀ ਅੱਜ 70000 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ਦੇ ਨਾਲ 33.54 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 84.41 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਨਿਰਧਾਰਤ ਕੀਤਾ ਗਿਆ ਸੀ।

Exit mobile version