Site icon Punjab Mirror

27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਹਿਮ ਫੈਸਲਾ

ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ

Punjab News: ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ। 


ਇਸ ਪੋਸਟਰ ਵਿੱਚ ਦੱਸਿਆ ਗਿਆ ਹੈ ਕਿ ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ। 

ਇਸ ਸਬੰਧੀ ਜਾਰੀ ਕੀਤੇ ਗਏ ਪੋਸਟਰ ’ਚ ਦੱਸਿਆ ਗਿਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੀਆਂ ਸ਼੍ਰੋਮਣੀ ਸਿੱਖ ਸੰਸਥਾਵਾਂ, ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ, ਬੁਧੀਜੀਵੀ, ਵਕੀਲਾਂ, ਪੱਤਰਕਾਰਾਂ ਆਦਿ ਦੇ ਨੁਮਾਇੰਦਿਆਂ ਨਾਲ ਇਸ ਏਜੰਡੇ ਬਾਰੇ ਗੱਲਬਾਤ ਕੀਤੀ ਜਾਵੇਗੀ। ਸਮੂਹ ਧਿਰਾਂ ਨਾਲ ਵਿਚਾਰ ਉਪਰੰਤ ਅਕਾਲ ਤਖਤ ਦੀ ਅਗਵਾਈ ਹੇਠ ਭਵਿੱਖੀ ਵਿਉਂਤਬੰਦੀ ਕੀਤੀ ਜਾਵੇਗੀ। ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਮੌਜੂਦਾ ਹਾਲਾਤ ਬਾਰੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਸੀ।

Exit mobile version