Homeਪੰਜਾਬਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਦਾ ਵਾਧਾ , ਪੰਜਾਬ ਟਰਾਂਸਪੋਰਟ...

ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਦਾ ਵਾਧਾ , ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ

Published on

spot_img

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ 1 ਅਪ੍ਰੈਲ, 2022 ਤੋਂ 29 ਅਗਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਵਿਰੁੱਧ ਵਰਤੀ ਗਈ ਸਖ਼ਤੀ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਪਰਾਲਿਆਂ ਸਦਕਾ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ ਹੈ, ਜੋ ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਵੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ 1 ਅਪ੍ਰੈਲ, 2022 ਤੋਂ 29 ਅਗਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਿਸ ਵਿੱਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਆਦਿ ਤੋਂ ਪ੍ਰਾਪਤ ਹੋਇਆ ਹੈ ਜਦਕਿ 75.10 ਕਰੋੜ ਰੁਪਏ ਸਮਾਜਿਕ ਸੁਰੱਖਿਆ ਸੈੱਸ, 18.45 ਕਰੋੜ ਰੁਪਏ ਕੰਪਾਊਂਡਿੰਗ ਫ਼ੀਸ ਅਤੇ 43.50 ਕਰੋੜ ਰੁਪਏ ਪੰਜਾਬ ਸਟੇਟ ਟਰਾਂਸਪੋਰਟ ਸੁਸਾਇਟੀ (ਪੀ.ਐਸ.ਟੀ.ਐਸ) ਤੋਂ ਪ੍ਰਾਪਤ ਹੋਏ ਹਨ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਇਸੇ ਅਰਸੇ ਦੌਰਾਨ ਵਿਭਾਗ ਨੂੰ 676.68 ਕਰੋੜ ਰੁਪਏ ਦੀ ਕਮਾਈ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਸਾਰੂ ਅਤੇ ਨਿਰੰਤਰ ਉਦਮਾਂ ਸਦਕਾ ਇਸ ਵਾਰ ਕਰੀਬ 331.73 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ 6 ਮਈ ਤੋਂ 5 ਅਗਸਤ, 2022 ਤੱਕ ਦੀ ਮਿਆਦ ਵਾਲੀ ਐਮਨੈਸਟੀ ਸਕੀਮ ਤਹਿਤ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਹ ਬਕਾਇਆ ਕਾਫ਼ੀ ਦੇਰ ਤੋਂ ਡਿਫ਼ਾਲਟਰਾਂ ਵੱਲ ਖੜ੍ਹਾ ਸੀ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਰਾਣੇ ਵਾਹਨਾਂ ਦੇ ਫਿਟਨੈਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦੇ ਕੰਮ ਦੇ ਛੇਤੀ ਨਿਪਟਾਰੇ ਲਈ ਸਾਰੀਆਂ 11 ਆਸਾਮੀਆਂ ‘ਤੇ ਮੋਟਰ ਵਾਹਨ ਇੰਸਪੈਕਟਰਾਂ (ਐਮ.ਵੀ.ਆਈ.) ਦੀ ਤੈਨਾਤੀ ਕੀਤੀ ਗਈ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਸੇਵਾਵਾਂ ਦੀ ਛੇਤੀ ਡਿਲੀਵਰੀ ਮਿਲੇਗੀ, ਉਥੇ ਸਰਕਾਰ ਦੇ ਮਾਲੀਏ ਵਿੱਚ ਵੀ ਹੋਰ ਵਾਧਾ ਹੋਵੇਗਾ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...