Homeਦੇਸ਼Agriculture Laws: ਸਰਕਾਰ ਮੁੜ ਖੇਤੀ ਕਾਨੂੰਨ ਲਿਆਉਣ ਦੀ ਕਰ ਰਹੀ ਤਿਆਰੀ? ਨੀਤੀ...

Agriculture Laws: ਸਰਕਾਰ ਮੁੜ ਖੇਤੀ ਕਾਨੂੰਨ ਲਿਆਉਣ ਦੀ ਕਰ ਰਹੀ ਤਿਆਰੀ? ਨੀਤੀ ਆਯੋਗ ਤੇ PM MODI ਦੇ ਬਿਆਨਾਂ ਨੇ ਛੇੜੀ ਨਵੀਂ ਚਰਚਾ

Published on

spot_img

Agriculture Law: ਕਿਸਾਨਾਂ ਨੂੰ ਖਦਸ਼ਾ ਹੈ ਕਿ ਨੀਤੀ ਆਯੋਗ ਦੇ ਮੈਂਬਰ (ਖੇਤੀਬਾੜੀ) ਰਮੇਸ਼ ਚੰਦ ਨੇ ਖੇਤੀ ਸੁਧਾਰਾਂ ਬਾਰੇ ਕੇਂਦਰ ਨੂੰ ਰਾਜਾਂ ਨਾਲ ਨਵੇਂ ਸਿਰੇ ਤੋਂ ਸਲਾਹ-ਮਸ਼ਵਰਾ ਕਰਨ ਦਾ ਸੁਝਾਅ ਦਿੱਤਾ ਹੈ, ਜਿਸ ਤੋਂ ਜਾਪ ਰਿਹਾ ਹੈ ਕਿ ਕੇਂਦਰ ਸਰਕਾਰ ਨਵੇਂ ਸਿਰੇ ਤੋਂ ਖੇਤੀ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ।

ਨਵੀਂ ਦਿੱਲੀ: ਖੇਤੀ ਸੁਧਾਰ ਕਾਨੂੰਨਾਂ ਦੀ ਮੁੜ ਚਰਚਾ ਛਿੜ ਗਈ ਹੈ। ਬੇਸ਼ੱਕ ਕੇਂਦਰ ਸਰਕਾਰ ਨੇ ਸੰਸਦ ਵਿੱਚ ਸਪਸ਼ਟ ਕੀਤਾ ਸੀ ਕਿ ਖੇਤੀ ਕਾਨੂੰਨਾਂ ਮੁੜ ਲਿਆਉਣ ਦੀ ਕੋਈ ਯੋਨਾ ਨਹੀਂ ਪਰ ਐਤਵਾਰ ਨੂੰ ਨੀਤੀ ਆਯੋਗ ਖੇਤੀ ਸੁਧਾਰ ਕਾਨੂੰਨਾਂ ਦੀ ਵਕਾਲਤ ਕਰਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਕਿਸਾਨੀ ਬਾਰੇ ਦਿੱਤੇ ਗਏ ਬਿਆਨਾਂ ਮਗਰੋਂ ਕਿਸਾਨ ਜਥੇਬੰਦੀਆਂ ਚੌਕਸ ਹੋ ਗਈਆਂ ਹਨ।

ਕਿਸਾਨਾਂ ਨੂੰ ਖਦਸ਼ਾ ਹੈ ਕਿ ਨੀਤੀ ਆਯੋਗ ਦੇ ਮੈਂਬਰ (ਖੇਤੀਬਾੜੀ) ਰਮੇਸ਼ ਚੰਦ ਨੇ ਖੇਤੀ ਸੁਧਾਰਾਂ ਬਾਰੇ ਕੇਂਦਰ ਨੂੰ ਰਾਜਾਂ ਨਾਲ ਨਵੇਂ ਸਿਰੇ ਤੋਂ ਸਲਾਹ-ਮਸ਼ਵਰਾ ਕਰਨ ਦਾ ਸੁਝਾਅ ਦਿੱਤਾ ਹੈ, ਜਿਸ ਤੋਂ ਜਾਪ ਰਿਹਾ ਹੈ ਕਿ ਕੇਂਦਰ ਸਰਕਾਰ ਨਵੇਂ ਸਿਰੇ ਤੋਂ ਖੇਤੀ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਗੱਲ ਕੀਤੇ ਬਿਨਾ ਕੋਈ ਬਿੱਲ ਲਿਆਉਂਦੀ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।

ਦੱਸ ਦਈਏ ਕਿ ਖੇਤੀ ਖੇਤਰ ’ਚ ਸੁਧਾਰਾਂ ਨੂੰ ਅਹਿਮ ਦੱਸਦਿਆਂ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਐਤਵਾਰ ਨੂੰ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨਾ ਕਿਸਾਨਾਂ ਨੂੰ ਵੱਧ ਮੁੱਲ ਦਿਵਾਉਣ ਦੀਆਂ ਕੋਸ਼ਿਸ਼ਾਂ ਲਈ ਇੱਕ ਝਟਕਾ ਹੈ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਟੀਚੇ ਨੂੰ ਹਾਸਲ ਕਰਨ ’ਚ ਮਦਦਗਾਰ ਹੋ ਸਕਦੇ ਸਨ। ਉਨ੍ਹਾਂ ਕਿਹਾ ਕੁਝ ਲੋਕਾਂ ਨੇ ਨੀਤੀ ਆਯੋਗ ਤੋਂ ਸੁਧਾਰਾਂ ਨੂੰ ਅਮਲ ’ਚ ਲਿਆਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਪ੍ਰਕਿਰਿਆ ਨੂੰ ਬਹਾਲ ਕਰਨ ਲਈ ਰਾਜਾਂ ਨਾਲ ਨਵੇਂ ਸਿਰੇ ਤੋਂ ਵਿਚਾਰ-ਚਰਚਾ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਨੀਤੀ ਆਯੋਗ ’ਚ ਖੇਤੀ ਨੀਤੀਆਂ ਦੇਖਣ ਵਾਲੇ ਰਮੇਸ਼ ਚੰਦ ਨੇ ਕਿਹਾ, ‘ਖੇਤੀ ਖੇਤਰ ’ਚ ਸੁਧਾਰ ਮਹੱਤਵਪੂਰਨ ਹਨ। ਕੁਝ ਕਿਸਾਨ ਇਨ੍ਹਾਂ (ਤਿੰਨ ਖੇਤੀ ਕਾਨੂੰਨ) ਦਾ ਵਿਰੋਧ ਕਰ ਰਹੇ ਹਨ। ਮੈਨੂੰ ਲੱਗਦਾ ਹੈ ਕਿ ਰਾਜਾਂ ਨਾਲ ਨਵੇਂ ਸਿਰੇ ਤੋਂ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ।’ ਉਨ੍ਹਾਂ ਕਿਹਾ, ‘ਲੋਕ ਸਾਡੇ ਕੋਲ ਆ ਰਹੇ ਹਨ ਤੇ ਕਹਿ ਰਹੇ ਹਨ ਕਿ ਸੁਧਾਰਾਂ ਦੀ ਲੋੜ ਹੈ ਪਰ ਇਹ ਕਿਸ ਤਰ੍ਹਾਂ, ਕਿਸ ਰੂਪ, ਕਿਸ ਆਕਾਰ ’ਚ ਹੋਣੇ ਚਾਹੀਦੇ ਹਨ, ਇਸ ਬਾਰੇ ਸਾਨੂੰ ਕੁਝ ਸਮਾਂ ਉਡੀਕ ਕਰਨੀ ਚਾਹੀਦੀ ਹੈ।’

ਉਧਰ, ਐਤਵਾਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਜਿੰਨਾ ਸਮਰੱਥ ਬਣੇਗਾ, ਨਵਾਂ ਭਾਰਤ ਓਨਾ ਹੀ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਤੇ ਖੇਤੀਬਾੜੀ ਨਾਲ ਸਬੰਧਤ ਹੋਰ ਯੋਜਨਾਵਾਂ ਕਰੋੜਾਂ ਕਿਸਾਨਾਂ ਨੂੰ ਨਵੀਂ ਤਾਕਤ ਦੇ ਰਹੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘‘ਸਾਡੇ ਕਿਸਾਨ ਭੈਣ-ਭਰਾਵਾਂ ’ਤੇ ਦੇਸ਼ ਨੂੰ ਮਾਣ ਹੈ। ਇਹ ਜਿੰਨੇ ਮਜ਼ਬੂਤ ਹੋਣਗੇ, ਨਵਾਂ ਭਾਰਤ ਵੀ ਓਨਾ ਹੀ ਖੁਸ਼ਹਾਲ ਹੋਵੇਗਾ। ਮੈਨੂੰ ਖ਼ੁਸ਼ੀ ਹੈ ਕਿ ਪੀਐਮ ਕਿਸਾਨ ਸਨਮਾਨ ਨਿਧੀ ਤੇ ਖੇਤੀ ਨਾਲ ਸਬੰਧਤ ਹੋਰ ਯੋਜਨਾਵਾਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਨਵੀਂ ਤਾਕਤ ਦੇ ਰਹੀਆਂ ਹਨ।’’

ਇਸ ਟਵੀਟ ਦੇ ਨਾਲ ਉਨ੍ਹਾਂ ਕੁਝ ਅੰਕੜੇ ਵੀ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ 11.3 ਕਰੋੜ ਕਿਸਾਨਾਂ ਦੇ ਖਾਤੇ ਵਿੱਚ ਹੁਣ ਤੱਕ 1.82 ਲੱਖ ਕਰੋੜ ਰੁਪਏ ਪਾਏ ਗਏ ਹਨ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...