Site icon Punjab Mirror

PM ਮੋਦੀ ਜਾਰੀ ਕਰਨਗੇ ਸਿੱਕਾ ਤੇ ਮੋਹਰ , ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਲਾਲ ਕਿਲ੍ਹੇ ‘ਤੇ ਹੋਣਗੇ ਸਮਾਗਮ|

Religious Ceremonies at Red Fort

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ 400 ਵਰ੍ਹੇ ਪੂਰੇ ਹੋਣ ‘ਤੇ ਕੇਂਦਰ ਸਰਕਾਰ ਵੱਲੋਂ ਵੀ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਲਾਲ ਕਿਲ੍ਹੇ ‘ਤੇ ਸਮਾਰੋਹ ਆਯੋਜਿਤ ਕੀਤੇ ਗਾਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯਾਦਗਾਰੀ ਇੱਕ ਸਿੱਕਾ ਤੇ ਮੋਹਰ ਵੀ ਜਾਰੀ ਕੀਤਾ ਜਾਵੇਗਾ।

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ 21 ਅਪ੍ਰੈਲ ਨੂੰ ਆ ਰਿਹਾ ਹੈ। ਕੇਂਦਰ ਵੱਲੋਂ ਸਰਕਾਰ ਇਸ ਨੂੰ ਲੈ ਕੇ ਲਾਲ ਕਿਲ੍ਹੇ ‘ਤੇ 20 ਤੇ 21 ਅਪ੍ਰੈਲ ਨੂੰ ਲਾਲ ਕਿਲ੍ਹੇ ‘ਤੇ ਦੋ ਦਿਨਾ ਸਮਾਰੋਹ ਆਯੋਜਿਤ ਕੀਤੇ ਜਾਣਗੇ।

20 ਅਪ੍ਰੈਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲੇ ਦਿਨ ਇਸ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਸਮਾਰੋਹ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਤੋਂ ਇਲਾਵਾ ਬੱਚਿਆਂ ਵੱਲੋਂ ਆਯੋਜਿਤ ਕੀਤਾ ਜਾਣਾ ਵਾਲਾ ਸ਼ਬਦ ਕੀਰਤਨ ਵੀ ਹੋਵੇਗਾ।

Exit mobile version