Site icon Punjab Mirror

ਭੋਗ ‘ਤੇ ਪਿਤਾ ਨੇ ਦੱਸਿਆ Sidhu Musewala ਦੇ ਬਚਪਨ ਤੋਂ ਜਵਾਨੀ ਦਾ ਸੰਘਰਸ਼, ਬੋਲੇ, ‘ਮੇਰੇ ਬੱਚੇ ਦਾ ਕੀ ਕਸੂਰ ਸੀ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਧਵਾਰ ਨੂੰ ਭੋਗ ਅਤੇ ਅੰਤਿਮ ਅਰਦਾਸ ਹੋ ਗਈ ਹੈ । ਭੋਗ ਪੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੋਵਾਂ ਵੱਲੋਂ ਲੋਕਾਂ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ 29 ਮਈ ਦਾ ਦਿਨ ਸਾਡੇ ਲਈ ਕਾਲਾ ਦਿਨ ਚੜ੍ਹਿਆ ਸੀ, ਜਿਸ ਨੇ ਸਾਡੇ ਤੋਂ ਸਾਡੀਆਂ ਖ਼ੁਸ਼ੀਆਂ ਖੋਹ ਲਈਆਂ। ਉਸ ਦਿਨ ਸਾਡਾ ਸਭ ਕੁਝ ਖਤਮ ਹੋ ਗਿਆ। ਉਸ ਦਿਨ ਸਿੱਧੂ ਸਾਨੂੰ ਸਾਰਿਆਂ ਨੂੰ ਛੱਡ ਕੇ ਚਲਾ ਗਿਆ ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਾਡੀ ਇਸ ਦੁੱਖ ਦੀ ਘੜੀ ਵਿੱਚ ਲੋਕਾਂ ਨੇ ਸਦਾ ਬਹੁਤ ਸਾਥ ਦਿੱਤਾ ਅਤੇ ਜਿਸ ਨਾਲ ਸਾਡਾ ਹੌਂਸਲਾ ਬਹੁਤ ਜ਼ਿਆਦਾ ਵੱਧ ਗਿਆ । ਇਸ ਹੌਂਸਲੇ ਦੇ ਸਦਕਾ ਸਾਨੂੰ ਇਸ ਤਰ੍ਹਾਂ ਲੱਗਿਆ ਕਿ ਸਾਡਾ ਸ਼ੁੱਭ ਸਾਡੇ ਆਲੇ-ਦੁਆਲੇ ਹੀ ਹੈ, ਉਹ ਕਿਤੇ ਵੀ ਨਹੀਂ ਗਿਆ। ਲੋਕਾਂ ਦੇ ਇਸ ਹੌਂਸਲੇ ਸਦਕਾ ਅੱਜ ਅਸੀਂ ਆਪਣੇ ਆਪ ਨੂੰ ਕਾਇਮ ਕੀਤਾ ਹੈ। ਮੈਂ ਉਮੀਦ ਕਰਦੀ ਹਾਂ ਕਿ ਕੀ ਤੁਸੀਂ ਅੱਗੇ ਵੀ ਇਸੇ ਤਰ੍ਹਾਂ ਸਾਡਾ ਸਾਥ ਦੇਵੋਗੇ।

ਉੱਥੇ ਹੀ ਮਾਤਾ ਚਰਨ ਕੌਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਧੂ ਨੂੰ ਪਿਆਰ ਕਰਨ ਵਾਲੇ ਲੋਕ ਸਿੱਧੂ ਦੀ ਯਾਦ ਵਿੱਚ ਇੱਕ-ਇੱਕ ਰੁੱਖ ਜ਼ਰੂਰ ਲਗਾਉਣ ਅਤੇ ਉਸ ਦਾ ਖ਼ਿਆਲ ਰੱਖਦੇ ਹੋਏ ਉਸਨੂੰ ਪਾਲ ਕੇ ਵੱਡਾ ਕਰਨ । ਉਨ੍ਹਾਂ ਕਿਹਾ ਕਿ ਸਿੱਧੂ ਦੇ ਬੋਲ੍ਹਾਂ ਨੂੰ ਹਮੇਸ਼ਾ ਲਈ ਕਾਇਮ ਰੱਖਿਓ ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪਿੰਡ ਜਵਾਹਰ ਕੇ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਲਈ ਗਈ ਸੀ।

Exit mobile version