Site icon Punjab Mirror

Atta Dal Scheme :ਭਗਵੰਤ ਮਾਨ ਸਰਕਾਰ ਨੇ ਵਾਪਸ ਲਈ ਸਕੀਮ , ਘਰ-ਘਰ ਆਟਾ-ਦਾਲ ਸਕੀਮ ਲਈ ਲੋਕਾਂ ਨੂੰ ਹੋਰ ਕਰਨਾ ਪਵੇਗਾ ਇੰਤਜ਼ਾਰ

Atta Dal Scheme : ਭਗਵੰਤ ਮਾਨ ਸਰਕਾਰ ਨੇ ਹੁਣ ਘਰ-ਘਰ ਆਟਾ-ਦਾਲ ਸਕੀਮ ’ਚ ਬਦਲਾਅ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਘਰ -ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਇੱਕ ਵਾਰੀ ਵਾਪਸ ਲੈ ਲਿਆ ਗਿਆ ਹੈ।

Atta Dal Scheme : ਭਗਵੰਤ ਮਾਨ ਸਰਕਾਰ ਨੇ ਹੁਣ ਘਰ-ਘਰ ਆਟਾ-ਦਾਲ ਸਕੀਮ ’ਚ ਬਦਲਾਅ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਘਰ -ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਇੱਕ ਵਾਰੀ ਵਾਪਸ ਲੈ ਲਿਆ ਗਿਆ ਹੈ। ਆਪ ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ਨੂੰ ਹੁਣ ਬਦਲਾਅ ਦੇ ਨਾਲ ਮੁੜ ਲਾਗੂ ਕਰਾਂਗੇ ਅਤੇ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਵਾਂਗੇ। ਜਿਸ ਦੇ ਲਈ ਲੋਕਾਂ ਨੂੰ ਘਰ-ਘਰ ਰਾਸ਼ਨ ਸਕੀਮ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। 

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ‘ਚ ਜਿਨ੍ਹਾਂ ਲੋਕਾਂ ਨੂੰ ਆਟਾ ਦਲ ਸਕੀਮ ਦਾ ਲਾਭ ਮਿਲ ਰਿਹਾ ਸੀ,ਉਨ੍ਹਾਂ ਲੋਕਾਂ ਨੂੰ ਕਣਕ ਘੱਟ ਮਿਲਣ, ਖ਼ਰਾਬ ਕਣਕ ਜਾਂ ਫਿਰ ਅਜਿਹੇ ਕਾਰਡ ਹੋਲਡਰਾਂ ਨੂੰ ਜੋ ਸਕੀਮ ਦੇ ਯੋਗ ਨਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ’ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਇਹ ਬਦਲਾਅ ਕਰ ਦਿੱਤਾ ਸੀ ਕਿ ਰਾਸ਼ਨ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।

ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਇਸ ਸਕੀਮ ਨੂੰ ਜਲਦ ਹੀ ਬਦਲਾਅ ਦੇ ਨਾਲ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਜਲਦ ਹੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਲੋਕਾਂ ਨੂੰ ਘਰ-ਘਰ ਆਟਾ ਮਿਲੇਗਾ ਅਤੇ ਡਿਪੂ ਹੋਲਡਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਜਿਨ੍ਹਾਂ ਨੂੰ ਖ਼ਦਸ਼ਾ ਹੈ, ਉਨ੍ਹਾਂ ਦੇ ਖ਼ਦਸ਼ੇ ਵੀ ਦੂਰ ਹੋ ਜਾਣਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਨੇ 1 ਅਕਤੂਬਰ ਤੋਂ ਘਰ-ਘਰ ਆਟਾ ਪਹੁੰਚਾਉਣ ਦੀ ਸਕੀਮ ਨੂੰ ਲਾਗੂ ਕਰਨ ਦੀ ਤਿਆਰੀ ਕਰ ਲਈ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਨੀਲੇ ਰਾਸ਼ਨ ਕਾਰਡ ਸਬੰਧੀ ਵੀ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਇਨ੍ਹਾਂ ਰਾਸ਼ਨ ਨੀਲੇ ਕਾਰਡ ਧਾਰਕਾਂ ਦੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਇਸ ਮਾਮਲੇ ਵਿੱਚ ਯੋਗ ਨਹੀਂ ਹੈ ਤਾਂ ਉਸ ਦਾ ਨੀਲਾ ਕਾਰਡ ਕੱਟਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕੇ ਜੇਕਰ ਡਿੱਪੂ ਹੋਲਡਰਾਂ ਨੂੰ ਕਿਸੇ ਚੀਜ਼ ਤੋਂ ਕੋਈ ਪ੍ਰੋਬਲਮ ਹੈ ਤਾਂ ਉਨ੍ਹਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਪ੍ਰੋਬਲਮ ਦਾ ਹੱਲ ਕਾਦੀਆ ਜਾਵੇਗਾ ਪਰ ਇਸ ਸਕੀਮ ਤੋਂ ਅਸੀਂ ਪਿੱਛੇ ਨਹੀਂ ਹਟਾਂਗੇ।  ਇਹ ਸਕੀਮ ਕੁਝ ਮਹੀਨੇ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਲੈ ਕੇ ਆਵਾਂਗੇ ਅਤੇ ਸਾਰੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹਾਈ ਕੋਰਟ ਦੇ ਜ਼ਰੀਏ ਹੀ ਇਹ ਸਕੀਮ ਲਿਆਂਦੀ ਜਾਵੇਗੀ।

Exit mobile version