back to top
More
    HomePunjabਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ…

    ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ…

    Published on

    ਰਾਮਪੁਰਾ ਫੂਲ: ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਦੇ ਹੁਕਮਾਂ ਦੇ ਅਧੀਨ, ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ “ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਐਪੀਡੀਮੋਲੋਜਿਸਟ ਡਾ. ਸੁਕਰੀਤੀ ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾ. ਸੀਮਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਰ ਵਿੱਚ ਜਾਗਰੂਕਤਾ ਮੁਹਿੰਮ ਚਲ ਰਹੀ ਹੈ।

    ਫੂਲ ਟਾਊਨ ਦੇ ਸਰਕਾਰੀ ਸਕੂਲਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਟੀਮਾਂ ਵੱਲੋਂ ਸਕੂਲਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਜਾਂਚ ਕਰਕੇ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਪਹਚਾਣ ਕਰਕੇ ਉਥੇ ਤੁਰੰਤ ਸਫਾਈ ਕਰਵਾਈ ਜਾ ਰਹੀ ਹੈ।

    ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਆਪਣੇ ਘਰਾਂ ਅਤੇ ਆਲੇ ਦੁਆਲੇ ਸਫਾਈ ਬਰਕਰਾਰ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ, ਤਾਂ ਜੋ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਵ ਹੋ ਸਕੇ।ਇਸ ਜਾਗਰੂਕਤਾ ਮੁਹਿੰਮ ਵਿੱਚ ਮਲਟੀਪਰਪਜ਼ ਹੈਲਥ ਵਰਕਰਜ਼ ਨਰਪਿੰਦਰ ਸਿੰਘ, ਵਿਨੋਦ ਕੁਮਾਰ, ਬਲਦੇਵ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਅਤੇ ਬਰੀਡਿੰਗ ਵਰਕਰ ਵੀ ਸ਼ਾਮਲ ਰਹੇ।

    Latest articles

    🦷 ਦਿਨ ਵਿੱਚ ਦੋ ਵਾਰ ਬੁਰਸ਼ ਕਰਨਾ ਹਰ ਵਾਰ ਫਾਇਦੇਮੰਦ ਨਹੀਂ — ਦੰਦਾਂ ਦੇ ਮਾਹਰਾਂ ਨੇ ਦੱਸਿਆ ਸਹੀ ਤਰੀਕਾ…

    ਅਸੀਂ ਬਚਪਨ ਤੋਂ ਹੀ ਸੁਣਦੇ ਆ ਰਹੇ ਹਾਂ ਕਿ “ਸਵੇਰੇ ਅਤੇ ਰਾਤੀਂ ਦੋ ਵਾਰ...

    ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ‘ਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ: ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ, 12 ਨਵੰਬਰ ਨੂੰ ਸੁਣਵਾਈ…

    ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਐਲਾਨ ਵਿੱਚ ਲੰਮੀ ਹੋ ਰਹੀ ਦੇਰੀ...

    More like this