Site icon Punjab Mirror

ਪੰਜਾਬ ‘ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਮਾਨ ਸਰਕਾਰ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ। 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਮਿਲਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨਾਲ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ CM ਭਗਵੰਤ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। CM ਮਾਨ 23 ਅਗਸਤ ਨੂੰ 4358 ਕਾਂਸਟੇਬਲਾਂ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਨਿਯੁਕਤੀ ਪੱਤਰ ਦੇਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਚੁੱਕੀ ਹੈ।

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ ।

Exit mobile version