Site icon Punjab Mirror

ਪੰਜਾਬ ‘ਤੋਂ ਸੁਰੱਖਿਆ ਏਜੰਸੀਆਂ ਵੱਲੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਪੰਜਾਬ ‘ਚ ਮੁੜ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਪੰਜਾਬ ‘ਤੋਂ ਸੁਰੱਖਿਆ ਏਜੰਸੀਆਂ ਵੱਲੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ‘ਚ ਹਮਲੇ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਭਾਰਤ ‘ਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਇਸ ਨੂੰ ਨਿਸ਼ਾਨਾ ਬਣਾ ਕੇ ਅੱਤਵਾਦੀ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਹੈ ਕਿ ਪੰਜਾਬ ‘ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅੱਤਵਾਦੀਆਂ ਵੱਲੋਂ ਹਮਲੇ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :ਪੰਜਾਬ ਦੇ ਮੁੱਖ ਮੰਤਰੀ CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ ਰੁ:

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿੱਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ‘ਤੇ ਸਥਿਤ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਸਕਦੇ ਹਨ। ਇਸ ਅਲਰਟ ਤੋਂ ਕੁਝ ਦਿਨ ਬਾਅਦ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ RPG ਬੰਬ ਸੁੱਟਿਆ ਗਿਆ ਸੀ। ਹੁਣ ਫਿਰ ਸੁਰੱਖਿਆ ਏਜੰਸੀਆਂ ਨੇ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ।

Exit mobile version