ਵੱਡੀ ਖਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਸਿੱਧੂ ਸਣੇ ਤਿੰਨ ਜ਼ਖ਼ਮੀ

Sidhu Moosewala Death : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। 

ਚੰਡੀਗੜ੍ਹ : Sidhu Moosewala Death ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ (Sidhu Moosewala Dead) ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਸੁਰੱਖਿਆ ਵਾਪਸ ਲਈ ਗਈ ਸੀ ਇਸ ਦੌਰਾਨ ਦੋ ਗੰਨਮੈਨਾਂ ਨੂੰ ਵਾਪਸ ਬੁਲਾਇਆ ਗਿਆ ਸੀ। ਪਿਛਲੇ ਦਿਨੀਂ ਸਰਕਾਰ ਨੇ ਕਈ ਵੀਆਈਪੀ ਲੋਕਾਂ ਦੀਆਂ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੀਜੇਪੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਇਹ ਕਿਹਾ ਕਿ ਜੋ ਲੋਕਾਂ ਦੀ ਪੰਜਾਬ ਸਰਕਾਰ ਵੱਲੋਂ ਸਕਿਉਰਿਟੀ ਵਾਪਸ ਲਈ ਗਈ ਹੈ। ਉਹ ਮੰਦਭਾਗੀ ਹੈ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੋ ਵੀ ਲੋਕਾਂ ਨੂੰ ਚਾਹੇ ਉਹ ਧਾਰਮਿਕ ਖੇਤਰ ਜਾਂ ਕਿਸੇ ਵੀ ਖੇਤਰ ਦੀ ਸ਼ਖ਼ਸੀਅਤ ਹੋਵੇ ਦਿੱਤੀਆਂ ਸਨ ਕਿਸੇ ਵਜ੍ਹਾ ਕਰਕੇ ਹੀ  ਦਿੱਤੀਆਂ ਸਨ।

 ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੈ ਦਿਨ ਦਿਹਾੜੇ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਚਿੰਤਾ ਦਾ ਵਿਸ਼ਾ ਹੈ।  ਉਨ੍ਹਾਂ ਇਸ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣ ਲਈ ਆਖਿਆ  ਆਮ ਆਦਮੀ ਪਾਰਟੀ ਪੰਜਾਬ  ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ ‘ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ  ਮੂਸੇਵਾਲਾ ਦੀ ਥਾਰ ‘ਤੇ ਕਈ ਰਾਊਂਡ ਫਾਇਰ ਕੀਤੇ ਗਏ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੁਰੱਖਿਆ ‘ਚ ਕਟੌਤੀ ਕੀਤੀ ਸੀ।

  ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ  ਗੀਤਾਂ ਕਰਕੇ ਨੌਜਵਾਨ ਪੀੜੀ ‘ਚ ਮਕਬੂਲ ਹੋਏ।
ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।

Leave a Reply

Your email address will not be published.