ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਗੰਭੀਰ ਬੀਮਾਰ ਹਨ ਅਤੇ ਉਹਨਾਂ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਚੱਲ ਰਿਹਾ ਹੈ। ਜਵੰਦਾ ਦੀ ਸਿਹਤ ਬਾਰੇ ਜਾਣਨ ਲਈ ਪੰਜਾਬੀ ਗਾਇਕੀ ਜਗਤ ਨਾਲ ਸੰਬੰਧਿਤ ਕਈ ਹਸਤੀਆਂ ਹਸਪਤਾਲ ਪਹੁੰਚ ਰਹੀਆਂ ਹਨ। ਇਸ ਕੜੀ ਵਿੱਚ ਮਸ਼ਹੂਰ ਗਾਇਕ ਰੇਸ਼ਮ ਅਨਮੋਲ ਵੀ ਜਵੰਦਾ ਦਾ ਹਾਲਚਾਲ ਜਾਣਨ ਲਈ ਹਸਪਤਾਲ ਪਹੁੰਚੇ।
ਰੇਸ਼ਮ ਅਨਮੋਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਜਵੀਰ ਜਵੰਦਾ ਦੀ ਹਾਲਤ ਹੁਣ ਸਥਿਰ ਹੈ। ਉਹਨਾਂ ਦਾ ਬਲੱਡ ਪ੍ਰੈਸ਼ਰ ਸਟੇਬਲ ਹੈ ਤੇ ਦਿਲ ਦੀ ਧੜਕਨ ਵੀ ਨਾਰਮਲ ਹੈ। ਹਾਲਾਂਕਿ, ਡਾਕਟਰਾਂ ਦੇ ਅਨੁਸਾਰ ਜਵੰਦਾ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ ਅਤੇ ਉਹਨਾਂ ਨੂੰ ਪੂਰੀ ਤਰ੍ਹਾਂ ਸਿਹਤਮੰਦ ਹੋਣ ਲਈ ਸਮਾਂ ਲੱਗੇਗਾ।
ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਆ ਰਿਹਾ ਹੈ, ਪਰ ਉਹਨਾਂ ’ਤੇ ਡਾਕਟਰੀ ਟੀਮ ਦੀ ਲਗਾਤਾਰ ਨਿਗਰਾਨੀ ਬਣੀ ਹੋਈ ਹੈ।
ਇਸੇ ਦੌਰਾਨ, ਗਾਇਕ ਦੇ ਚਾਹੁਣ ਵਾਲਿਆਂ ਵੱਲੋਂ ਅਰਦਾਸਾਂ ਅਤੇ ਦੁਆਵਾਂ ਦਾ ਦੌਰ ਜਾਰੀ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ ਰਾਹੀਂ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।