Site icon Punjab Mirror

ਭਗਵੰਤ ਮਾਨ ਕੈਬਨਿਟ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ,‘ਚ 145 ਅਸਾਮੀਆਂ ਭਰਨ ਨੂੰ ਹਰੀ ਝੰਡੀ |

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ (25 ਉਪ ਮੰਡਲ ਇੰਜੀਨੀਅਰ 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸੀਆਂ ਇੱਕ ਸਾਲ ਦੇ ਅੰਦਰ PPSC ਅਤੇ SSS ਬੋਰਡ ਵੱਲੋਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ।ਇਸ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਸਾਲ 2022 ਵਿੱਚ ਅਫਸਰਾਂ/ਕਰਮਚਾਰੀਆਂ ਦੀ ਸੇਵਾਮੁਕਤੀ/ਪ੍ਰਮੋਸ਼ਨ ਕਾਰਨ ਖਾਲੀ ਪਈਆਂ ਹਨ।

Exit mobile version