Site icon Punjab Mirror

ਨਹੀਂ ਭਰਨੀ ਪਵੇਗੀ ਸਹਿਕਾਰੀ ਸਭਾਵਾਂ ਦੀ ਫੀਸ ਕਿਸਾਨਾਂ ਦੇ ਹਿੱਤ ‘ਚ CM ਮਾਨ ਦਾ ਵੱਡਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ CM ਮਾਨ ਨੇ ਇਕ ਅਹਿਮ ਫੈਸਲਾ ਕਿਸਾਨਾਂ ਦੇ ਹਿੱਤ ਵਿਚ ਕੀਤਾ ਹੈ। ਇਸ ਸਾਲ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦਿੱਤੀ ਗਈ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਅੱਜ ਮੀਂਹ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਕਿਸਾਨਾਂ ਨੂੰ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਫਸਲ ਖਰਾਬ ਹੋਣ ‘ਤੇ ਪ੍ਰਤੀ ਏਕੜ 25 ਫੀਸਦੀ ਹੋਰ ਪੈਸੇ ਦਿੱਤੇ ਜਾਣਗੇ। ਮੁਆਵਜ਼ੇ ਦੀ ਰਾਸ਼ੀ ਖੇਤ ਵਿੱਚ ਕੰਮ ਕਰਨ ਵਾਲੇ ਕਿਸਾਨ ਨੂੰ ਦਿੱਤੀ ਜਾਵੇਗੀ। CM ਮਾਨ ਨੇ ਦੱਸਿਆ ਕਿ ਪਹਿਲਾਂ ਫਸਲ ਖਰਾਬ ਹੋਣ ਦੀ ਸੂਰਤ ਵਿੱਚ 26 ਫੀਸਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇਣ ਦਾ ਨਿਯਮ ਸੀ। ਪਰ ਹੁਣ 20 ਫੀਸਦੀ ਫਸਲ ਖਰਾਬ ਹੋਣ ‘ਤੇ ਵੀ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਕੋਰੋਨਾ ਦੇ ਫਿਰ ਤੋਂ ਫੜੀ ਰਫਤਾਰ

ਉਨ੍ਹਾਂ ਕਿਹਾ ਕਿ ਪਹਿਲਾਂ ਫਸਲ ਖਰਾਬ ਹੋਣ ਦੀ ਸੂਰਤ ਵਿੱਚ 12 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ 75 ਫੀਸਦੀ ਤੋਂ 100 ਫੀਸਦੀ ਤੱਕ ਦੇਣ ਦਾ ਨਿਯਮ ਸੀ, ਪਰ ਹੁਣ ਮੁਆਵਜ਼ਾ ਰਾਸ਼ੀ 3 ਹਜ਼ਾਰ ਰੁਪਏ ਵਧਾ ਕੇ 15 ਹਜ਼ਾਰ ਰੁਪਏ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੁਣ 6750 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਹੁਣ 20 ਤੋਂ 33 ਪ੍ਰਤੀਸ਼ਤ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।

Exit mobile version