Homeਦੇਸ਼ਅਮਰਨਾਥ ਗੁਫ਼ਾ ਨੇੜੇ ਬੱਦਲ ਫਟਿਆ, ਕਈ ਮੌਤਾਂ, ਰੋਕੀ ਗਈ ਯਾਤਰਾ, ਅਤੇ ਕਈ...

ਅਮਰਨਾਥ ਗੁਫ਼ਾ ਨੇੜੇ ਬੱਦਲ ਫਟਿਆ, ਕਈ ਮੌਤਾਂ, ਰੋਕੀ ਗਈ ਯਾਤਰਾ, ਅਤੇ ਕਈ ਲੋਕ ਜ਼ਖਮੀ ਹੋ ਗਏ ਹਨ।

Published on

spot_img

ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟ ਗਿਆ ਹੈ। ਇਸ ਹਾਦਸੇ ‘ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। NDRF, SDRP ਅਤੇ ਹੋਰ ਸਹਿਯੋਗੀ ਏਜੰਸੀਆਂ ਨੂੰ ਬਚਾਅ ਕਾਰਜ ਲਈ ਸਰਗਰਮ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ। ਸ਼ਰਧਾਲੂਆਂ ਦੇ ਕਈ ਟੈਂਪੂਆਂ ਨੂੰ ਨੁਕਸਾਨ ਹੋਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 5:30 ਵਜੇ ਬੱਦਲ ਫਟ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਜਦੋਂ ਇਹ ਘਟਨਾ ਹੋਈ ਉਦੋਂ ਮੌਕੇ ‘ਤੇ ਕਰੀਬ ਬਾਰ੍ਹਾਂ ਹਜ਼ਾਰ ਯਾਤਰੀ ਮੌਜੂਦ ਸਨ। ਫਿਲਹਾਲ ਲਈ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਬਾਲਟਾਲ ਇਲਾਕੇ ਵਿੱਚ ਹੋਈ।

ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਰਕੇ ਕੁਝ ਲੰਗਰ ਅਤੇ ਟੈਂਟ ਅਚਾਨਕ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ, ਜਿਨ੍ਹਾਂ ਵਿੱਚੋਂ ਤਿੰਨ ਔਰਤਾਂ ਹਨ। ਹਾਲਾਂਕਿ ਮੌਤਾਂ ਦੀ ਗਿਣਤੀ ਵਧਣ ਦਾ ਡਰ ਹੈ। ਪੁਲਿਸ, NDRF ਅਤੇ SF ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਏਅਰਲਿਫਟ ਕੀਤਾ ਜਾ ਰਿਹਾ ਹੈ। ਸਥਿਤੀ ਕਾਬੂ ਹੇਠ ਹੈ।

ਆਈਟੀਬੀਪੀ ਨੇ ਕਿਹਾ ਹੈ ਕਿ ਬਚਾਅ ਟੀਮਾਂ ਕੰਮ ਕਰ ਰਹੀਆਂ ਹਨ। ਆਈਟੀਬੀਪੀ ਦੀਆਂ ਟੀਮਾਂ ਸਮੇਤ ਹੋਰ ਏਜੰਸੀਆਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ। ਰੈਸਕਿਊ ਆਪ੍ਰੇਸ਼ਨ ਲਈ ਤੁਰੰਤ ਹੈਲੀਕਾਪਟਰ ਵੀ ਰਵਾਨਾ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਾਫੀ ਸਮੇਂ ਤੋਂ ਲਗਾਤਾਰ ਮੀਂਹ ਪੈ ਰਿਹਾ ਸੀ, ਜਿਸ ਤੋਂ ਬਾਅਦ ਅੱਜ ਸ਼ਾਮ ਨੂੰ ਬੱਦਲ ਫਟ ਗਏ। ਬੱਦਲ ਫਟਣ ਤੋਂ ਬਾਅਦ ਸੈਲਾਬ ਸ਼ਰਧਾਲੂਆਂ ਦੇ ਟੈਂਟਾਂ ਵਿੱਚੋਂ ਨਿਕਲਿਆ।

ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਕਰਕੇ ਅਮਰਨਾਥ ਯਾਤਰਾ ਪਿਛਲੇ ਦੋ ਸਾਲਾਂ ਤੋਂ ਮੁਅੱਤਲ ਸੀ। ਇਹ ਯਾਤਰਾ ਇਸ ਸਾਲ 30 ਜੂਨ ਤੋਂ ਸ਼ੁਰੂ ਹੋਈ ਹੈ। 43 ਦਿਨਾਂ ਦੀ ਯਾਤਰਾ 11 ਅਗਸਤ ਨੂੰ ਖਤਮ ਹੋਵੇਗੀ। ਇਸ ਸਾਲ ਦੀ ਯਾਤਰਾ ਵਿੱਚ ਲਗਭਗ ਤਿੰਨ ਲੱਖ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਯਾਤਰਾ ‘ਚ ਹੁਣ ਤੱਕ 65,000 ਤੋਂ ਵੱਧ ਸ਼ਰਧਾਲੂ ਅਮਰਨਾਥ ਗੁਫਾ ‘ਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਮੌਸਮ ਖ਼ਰਾਬ ਹੋਣ ਕਾਰਨ ਯਾਤਰਾ ਨੂੰ 2 ਤੋਂ 3 ਦਿਨ ਵਿਚਾਲੇ ਹੀ ਰੋਕਣਾ ਪਿਆ ਹੈ।

Latest articles

Petrol Diesel Limit: ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ ਲਿਓ ਇਹ ਖਬਰ ਸਰਕਾਰ ਨੇ ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ!

Petrol Diesel Limit: ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ...

ਕੀਮਤ 7 ਲੱਖ ਰੁਪਏ ਤੋਂ ਵੀ ਘੱਟ ਮਾਰੂਤੀ ਸੁਜ਼ੂਕੀ ਸਵਿਫਟ ਭਾਰਤੀ ਬਾਜ਼ਾਰ ‘ਚ ਹੋਈ ਲਾਂਚ

ਮਾਰੂਤੀ ਸੁਜ਼ੂਕੀ ਨੇ 9 ਮਈ ਨੂੰ ਭਾਰਤ ਵਿੱਚ ਆਪਣੀ ਸਭ ਤੋਂ ਮਸ਼ਹੂਰ ਕਾਰ ਸਵਿਫਟ...

ਪੰਜਾਬ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ...

More like this

Petrol Diesel Limit: ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ ਲਿਓ ਇਹ ਖਬਰ ਸਰਕਾਰ ਨੇ ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ!

Petrol Diesel Limit: ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ...

ਕੀਮਤ 7 ਲੱਖ ਰੁਪਏ ਤੋਂ ਵੀ ਘੱਟ ਮਾਰੂਤੀ ਸੁਜ਼ੂਕੀ ਸਵਿਫਟ ਭਾਰਤੀ ਬਾਜ਼ਾਰ ‘ਚ ਹੋਈ ਲਾਂਚ

ਮਾਰੂਤੀ ਸੁਜ਼ੂਕੀ ਨੇ 9 ਮਈ ਨੂੰ ਭਾਰਤ ਵਿੱਚ ਆਪਣੀ ਸਭ ਤੋਂ ਮਸ਼ਹੂਰ ਕਾਰ ਸਵਿਫਟ...