HomeਪੰਜਾਬCM ਮਾਨ ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ,...

CM ਮਾਨ ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ

Published on

spot_img

ਪੰਜਾਬ ਦੇ ਲੋਕਾਂ ਲਈ ਮੁਫ਼ਤ ਬਿਜਲੀ ਨੂੰ ਸੌਗਾਤ ਦੱਸਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। CM ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਘਰਾਂ ‘ਤੇ ਜ਼ੀਰੋ ਬਿਜਲੀ ਬਿੱਲ ਆਇਆ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ 95 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦੇ ਬਿੱਲਾਂ ਦੇ ਰੂਪ ਵਿੱਚ ਬਹੁਤ ਸਾਰਾ ਪੈਸਾ ਖਰਚ ਕਰਨਾ ਪੈਂਦਾ ਸੀ।

ਇਸ ਤੋਂ ਅੱਗੇ ਮੁੱਖ ਮੰਤਰੀ ਮਾਂ ਨੇ ਕਿਹਾ ਕਿ ਅਸੀਂ ਜੋ ਵਾਅਦੇ ਕਰਦੇ ਹਾਂ, ਉਸ ਨੂੰ ਵੀ ਪੂਰਾ ਕਰਦੇ ਹਾਂ । ਉਨ੍ਹਾਂ ਕਿਹਾ ਕਿ ਸਾਫ਼ ਨੀਅਤ ਨਾਲ ਕੀਤੇ ਗਏ ਸਾਰੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ । ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਇਕ ਦਿਨ ਉਨ੍ਹਾਂ ਦੇ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ, ਪਰ ਹੁਣ ਇਹ ਸੱਚ ਸਾਬਤ ਹੋ ਗਿਆ ਹੈ। ਹੁਣ ਕਈ ਪਰਿਵਾਰਾਂ ਨੇ ਬਿਜਲੀ ਦੀ ਬਚਤ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਉਹ 600 ਯੂਨਿਟ ਮੁਫਤ ਬਿਜਲੀ ਦਾ ਲਾਭ ਉਠਾ ਸਕਦੇ ਹਨ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।

ਇਸ ਤੋਂ ਇਲਾਵਾ CM ਮਾਨ ਨੇ ਸੂਬੇ ਵਿੱਚ ਬਿਜਲੀ ਉਤਪਾਦਨ ਵਧਾਉਣ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਝਾਰਖੰਡ ਵਿੱਚ PSPCL ਨੂੰ ਅਲਾਟ ਕੀਤੀ ਗਈ ਪਚਵਾੜਾ ਨੇੜੇ ਦੀ ਖਾਣ ਚਾਲੂ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਕੀਤੀ ਜਾਵੇਗੀ, ਜਿਸ ਨਾਲ ਬਿਜਲੀ ਦੇ ਉਤਪਾਦਨ ਵਿੱਚ ਹੋ ਵਾਧਾ ਹੋਵੇਗਾ । ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਸ ਨੂੰ ਚਾਲੂ ਕਰਵਾਉਣ ਲਈ ਅਣਥੱਕ ਯਤਨ ਕੀਤੇ, ਜਿਸ ਦੇ ਨਤੀਜੇ ਵਜੋਂ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this