Site icon Punjab Mirror

CM ਮਾਨ ਨੇ 6 ਜੁਲਾਈ ਨੂੰ ਸੱਦੀ ਪੰਜਾਬ ਕੈਬਨਿਟ ਦੀ ਅਗਲੀ ਬੈਠਕ, ਕੈਬਨਿਟ ਦੇ ਵਿਸਥਾਰ ਤੋਂ ਬਾਅਦ 

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਵਿਚ ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੋੜਾਮਾਜਰਾ, ਡਾ. ਇੰਦਰਬੀਰ ਨਿੱਝਰ ਤੇ ਫੌਜਾ ਸਿੰਘ ਸਰਾਰੀ ਸ਼ਾਮਲ ਹਨ।

ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੁਲਾਈ 2022 ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ ਸਵੇਰੇ 10.30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

Exit mobile version