Site icon Punjab Mirror

CM ਮਾਨ : 21,404 ਨੌਜਵਾਨਾਂ ਨੂੰ ਦਿੱਤੀ ਨੌਕਰੀ, 9 ਮਹੀਨਿਆਂ ‘ਚ 30,000 ਕਰੋੜ ਦਾ ਹੋਇਆ ਨਿਵੇਸ਼,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੁੱਖ ਮੰਤਰੀ ਮਾਨ ਨੇ ਨਵੇਂ ਸਾਲ ‘ਤੇ 3000 ਤੋਂ ਵੱਧ ਮਾਸਟਰ ਕੈਡਰ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਨਗਰ ਨਿਗਮ ਭਵਨ ਵਿਚ ਮਾਰਕਫੈੱਡ ਵਿਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੇ ਨਵੇਂ ਉਤਪਾਦ ਲਾਂਚ ਕਰਨ ਦੇ ਮੌਕੇ ‘ਤੇ ਕੀਤੀ।

CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ 9 ਮਹੀਨੇ ਵਿਚ 21,404 ਸਰਕਾਰੀ ਨੌਕਰੀਆਂ ਵਿਚ ਨਿਯੁਕਤੀ ਪੱਤਰ ਦਿੱਤੇ ਗਏ ਹਨ ਤੇ ਭਰਤੀ ਕੀਤੀ ਜਾ ਰਹੀ ਹੈ। ਇਹ ਪੂਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਨਾਲਸਾਡੀ ਸਕੂਲੀ ਸਿੱਖਿਆ ਵਿਵਸਥਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਪੁਲਿਸ ਵਿਭਾਗ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ ਅਤੇ ਇਮਤਿਹਾਨਾਂ ਦੀਆਂ ਤਰੀਕਾਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਹੁਣ ਨੌਜਵਾਨਾਂ ਨੂੰ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ: ਨਵੇਂ ਸਾਲ ‘ਤੇ ਮਾਸਟਰ ਕਾਡਰ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ , ਸੀਐਮ ਭਗਵੰਤ ਮਾਨ ਦਾ ਦਾਅਵਾ, ਹੁਣ ਤੱਕ 21404 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚ 24 ਦਸੰਬਰ ਨੂੰ ਮਾਪੇ-ਅਧਿਆਪਕ ਬੈਠਕ ਹੋ ਰਹੀ ਹੈ ਜਿਸ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਅਕਤੀਤਵ ਬਾਰੇ ਵਿਸਤਾਰ ਵਿਚ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਾਰੇ ਮਾਪਿਆਂ ਨੂੰ ਇਸ ਬੈਠਕ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ। ਸੂਬੇ ਵਿਚ ‘ਸਕੂਲ ਆਫ ਐਮੀਨੈਂਸ’ ਸਥਾਪਤ ਹੋਣ ਨਾਲ 9ਵੀਂ ਤੇ 10ਵੀਂ ਕਲਾਸ ਵਿਚ ਪੜ੍ਹਨ ਵਾਲੇ ਵਿਦਿਆਰਥੀ ਭਵਿੱਖ ਵਿਚ ਆਪਣਾ ਮਨਪਸੰਦ ਪੇਸ਼ਾ ਚੁਣਨ ਲਈ ਤਿਆਰ ਹੋਣਗੇ।

Exit mobile version