CM ਮਾਨ ਅੱਜ ਕਰਨਗੇ SKM ਦੇ ਕਿਸਾਨ ਆਗੂਆਂ ਨਾਲ Important ਮੀਟਿੰਗ, ਝੋਨੇ ਦੀ ਬਿਜਾਈ ਨੂੰ ਲੈ ਕੇ ਹੋਵੇਗੀ ਚਰਚਾ|

ਪੰਜਾਬ ਵਿੱਚ ਝੋਨੇ ਦੀ ਬਿਜਾਈ ‘ਤੇ ਚਰਚਾ ਦੇ ਲਈ CM ਭਗਵੰਤ ਮਾਨ ਐਤਵਾਰ ਨੂੰ ਕਿਸਾਨ ਨੇਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਵਿੱਚ 23 ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਅਹਿਮ ਗੱਲ ਇਹ ਹੈ ਕਿ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਬਲਬੀਰ ਰਾਜੇਵਾਲ ਤੇ ਉਨ੍ਹਾਂ ਦੀ ਯੂਨੀਅਨ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਰਾਜੇਵਾਲ ਤੇ ਉਨ੍ਹਾਂ ਦੇ ਸਹਿਯੋਗੀ ਸੰਗਠਨਾਂ ਨੂੰ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਤੋਂ ਸਸਪੈਂਡ ਕੀਤਾ ਜਾ ਚੁੱਕਿਆ ਹੈ।

CM ਮਾਨ 23 ਕਿਸਾਨ ਨੇਤਾਵਾਂ ਦੇ ਨਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਬਾਰੇ ਗੱਲਬਾਤ ਕਰਨਗੇ। ਇਸ ਜ਼ਰੀਏ ਪਾਣੀ ਦੀ ਜ਼ਰੂਰਤ ਨੂੰ ਘੱਟ ਕਰਨ ਦੀ ਕੋਸ਼ਿਸ਼ ਰਹੇਗੀ। ਉੱਥੇ ਹੀ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਅਲੱਗ-ਅਲੱਗ ਸਮੇਂ ‘ਤੇ ਕਰਨ ਬਾਰੇ ਗੱਲਬਾਤ ਕੀਤੀ ਜਾਵੇਗੀ। ਇਸ ਨਾਲ ਬਿਜਲੀ ਲੋਡ ਇੱਕ ਸਮੇਂ ਨਹੀਂ ਹੋਵੇਗਾ ਤੇ ਕਿਸਾਨਾਂ ਨੂੰ ਬਿਜਾਈ ਦੇ ਲਈ ਪੂਰੀ ਬਿਜਲੀ ਵੀ ਮਿਲੇਗੀ।

ਇਸ ਮੀਟਿੰਗ ਵਿੱਚ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂ, ਜਿਨ੍ਹਾਂ ਵਿੱਚ ਡਾ. ਦਰਸ਼ਨ ਪਾਲ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਜੀਤ ਸਿੰਘ ਫੂਲ, ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਮੇਜਰ ਸਿੰਘ ਪੁੰਨਾਂਵਾਲ, ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ ਪੰਜਾਬ, ਸੁਖਜਿੰਦਰ ਸਿੰਘ ਖੋਸਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ, ਇੰਦਰਜੀਤ ਸਿੰਘ ਕੋਟਬੁੱਢਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਬਲਦੇਵ ਸਿੰਘ ਸਿਰਸਾ ਪ੍ਰਧਾਨ ਲੋਕ ਭਲਾਈ ਵੈੱਲਫੇਅਰ ਸੁਸਾਇਟੀ, ਸੁਖਪਾਲ ਸਿੰਘ ਡੱਫਰ ਪ੍ਰਧਾਨ ਦਸੂਹਾ ਗੰਨਾ ਸੰਘਰਸ਼ ਕਮੇਟੀ, ਹਰਪਾਲ ਸਿੰਗ ਸੰਘਾ ਪ੍ਰਧਾਨ ਆਜ਼ਾਦ ਕਿਸਾਨ ਕਮੇਟੀ ਦੋਆਬਾ, ਹਰਦੇਵ ਸਿੰਘ ਸੰਧੂ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ, ਗੁਰਬਖਸ਼ ਸਿੰਘ ਬਰਨਾਲਾ ਪ੍ਰਧਾਨ ਜੈ ਕਿਸਾਨ ਅੰਦੋਲਨ ਪੰਜਾਬ, ਬਲਵੰਤ ਸਿੰਘ ਬਹਿਰਾਮਕੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬਹਰਿਾਮ ਕੇ, ਗੁਰਚਰਨ ਸਿੰਘ ਭੀਖੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਨਸਾ, ਹਰਸ਼ਲਿੰਦਰ ਸਿੰਘ ਪ੍ਰਧਾਨ ਦੋਆਬਾ ਵੈੱਲਫੇਅਰ ਸੰਘਰਸ਼ ਕਮੇਟੀ, ਸਤਨਾਮ ਸਿੰਘ ਬਾਗੜੀਆਂ ਪ੍ਰਧਾਨ ਪੱਗੜੀ ਸੰਭਾਲ ਲਹਿਰ, ਰਘਬੀਰ ਸਿੰਘ ਭੰਗਾਲਾ ਪ੍ਰਧਾਨ ਬਾਡਰ ਕਿਸਾਨ ਸੰਘਰਸ਼ ਯੂਨੀਅਨ, ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ, ਓਂਕਾਰ ਸਿੰਘ ਧਾਮੀ ਪ੍ਰਧਾਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਗੁਰਪ੍ਰੀਤ ਸਿੰਘ ਪ੍ਰਧਾਨ ਮਾਝਾ ਕਿਸਾਨ ਸੰਘਰਸ਼ ਕਮੇਟੀ, ਗੁਰਮੁਖ ਸਿੰਘ ਬਾਜਵਾ ਕਿਸਾਨ ਮਜ਼ਦੂਰ ਯੂਨੀਅਨ ਮਾਝਾ, ਬਾਬਾ ਕੰਵਲਜੀਤ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਝਾ ਤੇ ਭੁਪਿੰਦਰ ਸਿੰਘ ਪ੍ਰਧਾਨ ਕੰਢੀ ਏਰੀਆ ਸੰਘਰਸ਼ ਕਮੇਟੀ ਸ਼ਾਮਲ ਹੋਣਗੇ।

Leave a Reply

Your email address will not be published.