Site icon Punjab Mirror

CM ਮਾਨ : 27 ਜਨਵਰੀ ਨੂੰ 500 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਵੇਂ ਕਦਮ ਚੁੱਕੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ ਹੈ। CM ਮਾਨ ਨੇ ਕਿਹਾ ਕਿ ਲੋਕਾਂ ਨੂੰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਨਾਲ ਪੰਜਾਬ ‘ਚ 500 ਆਮ ਆਦਮੀ ਕਲੀਨਿਕ ਬਣਾ ਕੇ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਮੈਗਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ ਲੋਕਾਂ ਨੂੰ 41 ਸਿਹਤ ਪੈਕੇਜ ਮੁਫ਼ਤ ਪ੍ਰਦਾਨ ਕਰ ਰਹੇ ਹਨ।

\

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ, ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਇੱਕ ਨਵੀਂ ਸਫਲਤਾ ਦੀ ਕਹਾਣੀ ਲਿਖੇਗਾ, ਜਿਸ ਨਾਲ ਅਜਿਹੇ 500 ਕਲੀਨਿਕਾਂ ਨੂੰ ਕਾਰਜਸ਼ੀਲ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰੇਗੀ।

Exit mobile version