Site icon Punjab Mirror

ਭਲਕੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ CM Mann

ਸਿੱਧੂ ਮੂਸੇਵਾਲਾ ਦੇ ਕਤਲ ਹੋਇਆਂ ਚਾਰ ਦਿਨ ਹੋ ਚੁੱਕੇ ਹਨ। ਉਨ੍ਹਾਂ ਦੇ ਘਰ ਲਗਾਤਾਰ ਦੁੱਖ ਵਿੱਚ ਸ਼ਰੀਕ ਹੋਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਭਲਕੇ ਪਿੰਡ ਮੂਸਾ ਜਾ ਕੇ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨਗੇ। ਇਹ ਗੱਲ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਈ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ‘ਤੇ ਮੂਸੇਵਾਲਾ ਦੇ ਅੰਤਿਮ ਸੰਸਕਾਰ ਤੇ ਹੁਣ ਤੱਕ ਉਨ੍ਹਾਂ ਦੇ ਘਰ ਨਾ ਪਹੁੰਚਣ ਕਰਕੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਸੀ। ਹਾਲਾਂਕਿ ਦੱਸਿਆ ਜਾ ਰਿਹਾ ਸੀ ਸੀ.ਐੱਮ. ਮਾਨ ਮੁੱਖ ਮੰਤਰੀ ਹੋਣ ਦੇ ਨਾਤੇ ਨਹੀਂ, ਸਗੋਂ ਇੱਕ ਕਲਾਕਾਰ ਹੋਣ ਦੇ ਨਾਤੇ ਮੂਸੇਵਾਲਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਪਰ ਉਸ ਦਿਨ ਮੂਸੇਵਾਲਾ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ ਤੇ ਉਨ੍ਹਾਂ ਵਿੱਚ ਪੰਜਾਬ ਸਰਕਾਰ ਲਈ ਗੁੱਸਾ ਭੜਕ ਰਿਹਾ ਸੀ, ਜਿਸ ਕਰਕੇ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ।

ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਇਸ ਕਤਲ ਦੀ ਜਾਂਚ ਇੱਕ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਕਰਵਾਉਣਾ ਚਾਹੁੰਦੀ ਹੈ। ਹਾਲਾਂਕਿ ਪਰਿਵਾਰ ਇਸ ਗੱਲ ਲਈ ਪਰਿਵਾਰ ਸਹਿਮਤ ਨਹੀਂ ਹੈ, ਉਨ੍ਹਾਂ ਨੇ ਹਾਈਕੋਰਟ ਦੇ ਸਿਟਿੰਗ ਜੱਜ ਵੱਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

Exit mobile version