Site icon Punjab Mirror

ਕੋਰੋਨਾ ਦੇ ਵਿਗੜਦੇ ਹਾਲਾਤਾਂ ਵਿਚਾਲੇ PM Modi ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਅੱਜ, ਲਏ ਜਾ ਸਕਦੇ ਨੇ ਅਹਿਮ ਫ਼ੈਸਲੇ

PM Modi important meeting

ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।

ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ‘ਚ ਕੋਵਿਡ-19 ਨਾਲ ਜੁੜੀ ਸਥਿਤੀ ‘ਤੇ ਬੁੱਧਵਾਰ ਦੁਪਹਿਰ 12 ਵਜੇ ਵੀਡੀਓ ਕਾਨਫਰੰਸ ਜ਼ਰੀਏ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 2,483 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 4,30,62,569 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 15,636 ਹੋ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀਆਂ ਨਾਲ ਬੈਠਕ ਵਿੱਚ ਪੀ.ਐੱਮ ਮੋਦੀ ਕਈ ਅਹਿਮ ਫੈਸਲੇ ਲੈ ਸਕਦੇ ਹਨ। ਪਿਛਲੇ ਦਿਨੀਂ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਸੁਚੇਤ ਰਹਿਣ ਅਤੇ ਮਾਸਕ ਪਹਿਨਣ, ਸਹੀ ਦੂਰੀ ਦੀ ਪਾਲਣਾ ਅਤੇ ਵਾਰ-ਵਾਰ ਹੱਥ ਧੋਣ ਵਰਗੇ ਸਾਰੇ ਰੋਕਥਾਮ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਸੀ।

Exit mobile version