ਮੋਹਾਲੀ: ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਅਕਾਲੀ ਦਲ ਨੇਤਾ ਬਿਕਰਮ ਮਜੀਠੀਆ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਮੋਹਾਲੀ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ।ਅੱਜ ਮਜੀਠੀਆ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦੀ ਹਿਰਾਸਤ ਵਧਾਉਣ ਦੇ ਹੁਕਮ ਜਾਰੀ ਕੀਤੇ।
ਸੂਤਰਾਂ ਅਨੁਸਾਰ, ਮਜੀਠੀਆ ਵੱਲੋਂ ਜੇਲ੍ਹ ਵਿਚ ਬੈਰਕ ਬਦਲਣ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਹੈ।ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਅਦਾਲਤ ਨੇ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਆਜ਼ਾਦੀ ਦਿਵਸ ਦੇ ਚਲਦੇ ਮਜੀਠੀਆ ਨੂੰ ਅਗਲੀ ਵਾਰ ਵੀ ਵੀਡੀਓ ਕਾਨਫਰੰਸ ਰਾਹੀਂ ਹੀ ਪੇਸ਼ ਕੀਤਾ ਜਾਵੇਗਾ।