ਚੰਡੀਗੜ੍ਹ – ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌਤ ਉੱਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਇਸਨੂੰ ਸਿਰਫ ਤਕਨੀਕੀ ਗੜਬੜ ਨਹੀਂ, ਬਲਕਿ ਸਰਕਾਰ ਦੀ ਘੋਰ ਲਾਪਰਵਾਹੀ ਅਤੇ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਹੈ।ਉਨ੍ਹਾਂ ਕਿਹਾ, “ਇੱਕ ਪਾਸੇ ਮਾਨ ਸਰਕਾਰ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਹਸਪਤਾਲਾਂ ‘ਚ ਆਕਸੀਜਨ ਸਪਲਾਈ ਬੰਦ ਹੋਣ ਕਰਕੇ ਮਰੀਜ਼ ਆਪਣੀ ਜਾਨ ਗਵਾ ਰਹੇ ਹਨ।ਰਾਠੌਰ ਨੇ ਮਾਮਲੇ ਦੀ ਨਿਆਂਪੂਰਨ ਜਾਂਚ ਕਰਵਾਉਣ ਅਤੇ ਜਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਦੀ ਮੰਗ ਕੀਤੀ ਹੈ।
ਆਕਸੀਜਨ ਸਪਲਾਈ ਰੁਕਣ ਨਾਲ ਮੌਤਾਂ: ਭਾਜਪਾ ਆਗੂ ਨੇ ਆਮ ਆਦਮੀ ਸਰਕਾਰ ਨੂੰ ਲਿਆ ਘੇਰੇ ਵਿਚ, ਨਿਆਂਪੂਰਨ ਜਾਂਚ ਦੀ ਕੀਤੀ ਮੰਗ…
Published on
