ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਅਹਿਮ ਬੇਨਤੀ ਕੀਤੀ ਹੈ। ਕਾਲਕਾ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ ਦਿੱਲੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ‘ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਉਨ੍ਹਾਂ ਧਾਮੀ ਨੂੰ ਸੱਦਾ ਦਿੱਤਾ ਕਿ ਇਹ ਪਵਿੱਤਰ ਦਿਹਾੜਾ ਦਿੱਲੀ ਵਿੱਚ ਦੋਹਾਂ ਕਮੇਟੀਆਂ ਵੱਲੋਂ ਮਿਲ ਕੇ ਭਰਾ ਚਾਰੇ ਰੂਪ ਵਿੱਚ ਮਨਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਛੋਟੇ ਭਰਾ ਵਜੋਂ ਸ਼੍ਰੋਮਣੀ ਕਮੇਟੀ ਦਾ ਪੂਰਾ ਆਦਰ ਕਰਦੇ ਹੋਏ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਦਿੱਲੀ ਕਮੇਟੀ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਾਂਝੇ ਤੌਰ ‘ਤੇ ਸਮਾਗਮ ਮਨਾਉਣ ਦਾ ਸੁਝਾਅ…
Published on
