ਦਿੱਲੀ ਪੁਲਿਸ ਨੇ ਬਟਾਲਾ ਦੇ ਲਾਲ ਸਿੰਘ ਥਾਣੇ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਆਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਆਕਾਸ਼ਦੀਪ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਗੈਂਗਸਟਰਾਂ ਨੂੰ ਗੈਰਕਾਨੂੰਨੀ ਹਥਿਆਰ ਸਪਲਾਈ ਕਰਦਾ ਸੀ।ਪਤਾ ਲੱਗਾ ਹੈ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਕਾਫੀ ਸਮੇਂ ਤੋਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਐਕਟਿਵ ਸੀ। ਉਸ ਦੀ ਭਾਲ ਪੰਜਾਬ ਪੁਲਿਸ ਵੀ ਕਰ ਰਹੀ ਸੀ।
ਗੁਪਤ ਸੂਚਨਾ ਮਿਲਣ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕੀਤਾ। ਹਾਲਾਂਕਿ ਗ੍ਰਿਫ਼ਤਾਰੀ ਵੇਲੇ ਉਸ ਕੋਲ ਕੋਈ ਹਥਿਆਰ ਨਹੀਂ ਮਿਲੇ, ਪਰ ਮੰਨਿਆ ਜਾ ਰਿਹਾ ਹੈ ਕਿ ਉਹ ਹਥਿਆਰਾਂ ਦੇ ਵੱਡੇ ਨੈੱਟਵਰਕ ਬਾਰੇ ਜਾਣਕਾਰੀ ਰੱਖਦਾ ਹੈ।ਇਹ ਗ੍ਰਿਫ਼ਤਾਰੀ ਸੁਰੱਖਿਆ ਏਜੰਸੀਆਂ ਲਈ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ। ਸਪੈਸ਼ਲ ਸੈੱਲ ਦੇ ਅਧਿਕਾਰੀ ਮੁਤਾਬਕ ਆਕਾਸ਼ਦੀਪ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਗਿਆ ਹੈ, ਤਾਂ ਜੋ ਉਸ ਦੇ ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਪਤਾ ਲਾਇਆ ਜਾ ਸਕੇ।