Site icon Punjab Mirror

ਵਿਕਾਸ ਕਾਰਜਾਂ ਬਾਰੇ ਹੋਵੇਗੀ ਚਰਚਾ CM ਮਾਨ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 14 ਜੂਨ ਤੋਂ ਦਿੱਲੀ ਦੌਰੇ ‘ਤੇ ਹਨ। ਪਹਿਲੇ ਦਿਨ ਉਨ੍ਹਾਂ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟ ਸਬੰਧੀ ਮੀਟਿੰਗ ਕੀਤੀ। ਅੱਜ ਦੂਜੇ ਦਿਨ ਉਹ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ ਕਰਨਗੇ।

CM ਮਾਨ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੀਟਿੰਗ ਦੁਪਹਿਰ 2.30 ਵਜੇ ਹੋਵੇਗੀ। ਇਸ ਦੌਰਾਨ ਮਾਨ ਮੋਹਾਲੀ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਸਮਾਰਟ ਸਿਟੀ ਪ੍ਰੋਜੈਕਟ ਬਾਰੇ ਵੀ ਚਰਚਾ ਹੋ ਸਕਦੀ ਹੈ। ਇਸ ਮੀਟਿੰਗ ਦੌਰਾਨ ਮਾਨ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰੋਜੈਕਟ ਨਾਲ ਜੋੜਨ ਦੀ ਮੰਗ ਕਰ ਸਕਦੇ ਹਨ।

ਇਹ ਵੀ ਪੜ੍ਹੋ :ਜਾਣੋ ਜੇ ਇਹ ਧਰਤੀ ਨਾਲ ਟਕਰਾ ਜਾਵੇ ਤਾਂ ਕੀ ਹੋਵੇਗਾ ! ਧਰਤੀ ਦੇ ਨੇੜਿਓਂ ਲੰਘ ਰਿਹਾ ਆਈਫਲ ਟਾਵਰ ਤੋਂ ਢਾਈ ਗੁਣਾ ਵੱਡਾ ਐਸਟੋਰਾਇਡ

ਦੱਸ ਦੇਈਏ ਕਿ CM ਮਾਨ ਪੰਜਾਬ ਦੇ ਮੁੱਦਿਆਂ, ਲੋੜਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰ ਰਹੇ ਹਨ। ਬਿਜਲੀ ਸੰਕਟ ਨਾਲ ਨਜਿੱਠਣ ਸਮੇਤ ਆਰਡੀਐਫ ਅਤੇ ਐਨਐਚਐਮ ਦੇ ਕਰੋੜਾਂ ਰੁਪਏ ਦੇ ਫੰਡ ਰੋਕੇ ਜਾਣ ਦੇ ਬਾਵਜੂਦ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ।

Exit mobile version