ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਗੁਰਦੁਆਰਾ ਸੈਕਸ਼ਨ 85 ਅਤੇ 87 ਨਾਲ ਜੁੜੇ ਮਾਮਲੇ, ਨਾਲ ਹੀ ਧਰਮ ਪ੍ਰਚਾਰ ਕਮੇਟੀ ਸੰਬੰਧੀ ਚਰਚਾ ਕੀਤੀ ਜਾ ਰਹੀ ਹੈ।
ਇਸ ਦੇ ਨਾਲ-ਨਾਲ, ਆਉਣ ਵਾਲੀ ਨਵੰਬਰ ਵਿੱਚ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਲਈ ਰੱਖੇ ਜਾਣ ਵਾਲੇ ਸਮਾਗਮਾਂ, ਸੈਮੀਨਾਰਾਂ ਅਤੇ ਨਗਰ ਕੀਰਤਨ ਲਈ ਮਨਜ਼ੂਰੀ ਦਿੱਤੀ ਜਾਵੇਗੀ। ਸਰਕਾਰ ਨੂੰ ਵੀ ਇਹਨਾਂ ਸਮਾਗਮਾਂ ਵਿੱਚ ਸਹਿਯੋਗ ਦੇਣ ਦੀ ਮੰਗ ਕੀਤੀ ਜਾਵੇਗੀ।ਇਸ ਤੋਂ ਇਲਾਵਾ, ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਕਰਾਰ ਪਹਿਨਣ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।