Elections 2022

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ‘ਚ ਬਦਲਾਅ ਕੀਤਾ ਹੈ। ਪਲ-ਪਲ ਬਦਲਦਾ ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ ‘ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ ‘ਚ|

ਸੰਗਰੂਰ ਤੋਂ BJP ਦੇ ਉਮੀਦਵਾਰ ਅਰਵਿੰਦ ਖੰਨਾ ਨੇ 7 ਸਾਲ ਬਾਅਦ ਦੁਬਾਰਾ ਰਾਜਨੀਤੀ ਵਿੱਚ ਕੀਤੀ ਐਂਟਰੀ , ਸ਼ੁਰੂ ਕੀਤਾ ਚੋਣ ਪ੍ਰਚਾਰ

ਸੰਗਰੂਰ ਤੋਂ ਬੀਜੇਪੀ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਸੰਗਰੂਰ ਸੀਟ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਹੈ, ਮੈਂ ਪਹਿਲਾਂ ਵੀ ਸੰਗਰੂਰ ਦੇ ਲੋਕਾਂ ਦੀ ਸੇਵਾ ਕਰ ਚੁੱਕਿਆ ਹਾਂ।

ਬਸਪਾ ਨੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਬਹੁਜਨ ਸਮਾਜ ਪਾਰਟੀ (BSP) ਦੀ ਮੁਖੀ ਮਾਇਆਵਤੀ (Mayawati) ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬਸਪਾ ਮੁਖੀ ਮਾਇਆਵਤੀ ਨੇ ਚੋਣ ਲੜਨ ਦਾ ਨਾਅਰਾ ਦਿੱਤਾ ਹੈ। ‘ਹਰ ਪੋਲਿੰਗ ਬੂਥ ਕੋ ਜਿਤਾਨਾ ਹੈ ,ਬਸਪਾ ਕੋ ਸੱਤਾ ‘ਚ ਲਿਆਉਣਾ ਹੈ , ਦਾ ਨਾਅਰਾ ਦੇ ਕੇ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਹੈ।