ਪੰਜਾਬ ‘ਚ ਲੱਗ ਸਕਦੇ ਲੰਮੇ ਬਿਜਲੀ ਕੱਟ, ਚ 4 ਦਿਨ ਦਾ ਕੋਲਾ ਬਾਕੀ ਗੋਇੰਦਵਾਲ ਥਰਮਲ ਪਲਾਂਟ ਬੰਦ, ਤਲਵੰਡੀ |

ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਦੇ ਆਸਾਰ ਬਣ ਗਏ ਹਨ। ਇਸ ਦਾ ਕਾਰਨ ਥਰਮਲ ਪਲਾਂਟਾਂ ‘ਚ ਵੱਧ ਰਿਹਾ ਕੋਲਾ ਸੰਕਟ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਵਿੱਚ ਵੀ ਚਾਰ ਦਿਨ ਦਾ ਕੋਲਾ ਬਚਿਆ ਹੈ। ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7​​ ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ।

ਜੇ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂ ਬੱਧੀ ਬਿਜਲੀ ਕੱਟਾਂ ਨਾਲ ਬਲੈਕਆਊਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਬੰਦ ਪਏ ਗੋਇੰਦਵਾਲ ਥਰਮਲ ਪਲਾਂਟ ਤੋਂ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਦੂਜੇ ਪਾਸੇ ਰਾਜਪੁਰਾ ਥਰਮਲ ਪਲਾਂਟ ਦੀ 1400 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਹੈ। ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਅਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਦੀ ਸਮਰੱਥਾ ਹੈ।

Leave a Reply

Your email address will not be published.