Site icon Punjab Mirror

ਪੰਜਾਬ ਤੇ ਹਰਿਆਣਾ ਦੇ ਤਾਪਮਾਨ ਵਿਚ ਆਈ ਗਿਰਾਵਟ, ਮੀਂਹ ਨੇ ਦਿੱਤੀ ਤਪਦੀ ਗਰਮੀ ਤੋਂ ਰਾਹਤ

ਚੰਡੀਗੜ੍ਹ : ਹਰਿਆਣਾ ਤੇ ਪੰਜਾਬ ਵਿਚ ਇੱਕ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਸ਼ਨੀਵਾਰ ਨੂੰ ਕਈ ਥਾਵਾਂ ‘ਤੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ।

ਤਾਪਮਾਨ ਘਟਣ ਨਾਲ ਪਿਛਲੇ ਕੁਝ ਹਫਤਿਆਂ ਤੋਂ ਉੱਤਰ ਪੱਛਮੀ ਖੇਤਰ ਵਿਚ ਜਾਰੀ ਤਪਦੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਦੋਵੇਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਅਧਿਕਮਤ ਤਾਪਮਾਨ ਸ਼ੁੱਕਰਵਾਰ ਨੂੰ 37.2 ਡਿਗਰੀ ਸੈਲਸੀਅਸ ਤੋਂ ਘੱਟ ਕੇ 31.6 ਡਿਗਰੀ ਸੈਲਸੀਅਸ ਹੋ ਗਿਆ। ਵੀਰਵਾਰ ਨੂੰ ਸ਼ਹਿਰ ਦਾ ਤਾਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਦੇ ਮੀਂਹ ਤੋਂ ਬਾਅਦ ਜ਼ਿਆਦਾਤਰ ਥਾਵਾਂ ‘ਤੇ ਤਾਪਮਾਨ ਸਾਧਾਰਨ ਤੋਂ ਕਾਫੀ ਹੇਠਾਂ ਚਲਾ ਗਿਆ।

ਹਰਿਆਣਾ ਦੇ ਅੰਬਾਲਾ ਵਿਚ ਸ਼ਨੀਵਾਰ ਨੂੰ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦਰਮਿਆਨ ਕਰਨਾਲ ਦਾ ਤਾਪਮਾਨ 30.3 ਡਿਗਰੀ ਸੈਲਸੀਅਸ, ਕੁਰੂਕਸ਼ੇਤਰ ਵਿਚ 29.7 ਡਿਗਰੀ ਸੈਲਸੀਅਸ, ਹਿਸਾਰ ‘ਚ 35 ਡਿਗਰੀ ਸੈਲਸੀਅਸ ਤੇ ਰੋਹਤਕ ‘ਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਜਲੰਧਰ ‘ਚ ਅਧਿਕਤਮ ਤਾਪਮਾਨ 27.4, ਪਟਿਆਲਾ ‘ਚ 28.2 ਤੇ ਅੰਮ੍ਰਿਤਸਰ ਤੇ ਲੁਧਿਆਣਾ ਵਿਚ 28.4 ਡਿਗਰੀ ਸੈਲਸੀਅਸ ਦੇ ਬਰਾਬਰ ਉੱਚ ਤਾਪਮਾਨ ਦਰਜ ਕੀਤਾ ਗਿਆ। ਪਠਾਨਕੋਟ ‘ਚ 32.4 ਜਦੋਂ ਕਿ ਬਠਿੰਡਾ ਦਾ ਅਧਿਕਤਮ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Exit mobile version