Site icon Punjab Mirror

ਹਸਪਤਾਲ ‘ਚ ਕਰਵਾਏ ਗਏ ਭਰਤੀ ਮਸ਼ਹੂਰ ਗਾਇਕ ਮੀਕਾ ਸਿੰਘ ਦੀ ਵਿਗੜੀ ਸਿਹਤ

ਬਾਲੀਵੁੱਡ ਅਤੇ ਪਾਲੀਵੁੱਡ ਦੇ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਗਾਇਕ ਦੀ ਸਿਹਤ ਬਹੁਤ ਜਿਆਦਾ ਵਿਗੜ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਿੰਗਰ ਕਈ ਦਿਨਾਂ ਤੋਂ ਲਗਾਤਾਰ ਸ਼ੋਅ ਕਰ ਰਹੇ ਸੀ ਜਿਸ ਲਈ ਉਨ੍ਹਾਂ ਨੂੰ ਸਫਰ ਕਰਨਾ ਪੈ ਰਿਹਾ ਸੀ। ਜਿਸ ਕਾਰਨ ਉਹ ਕਾਫੀ ਬੀਮਾਰ ਹੋ ਗਏ।

ਡਾਕਟਰਾਂ ਨੇ ਮੀਕਾ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਮੀਕਾ ਸਿੰਘ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਇਸ ਵਿਚਾਲੇ ਮੀਕਾ ਸਿੰਘ ਦੇ ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਸਟੋਰੀ ਵੀ ਸਾਂਝੀ ਕੀਤੀ ਗਈ ਹੈ। ਜਿਸ ਨੂੰ ਮੀਕਾ ਸਿੰਘ ਫੈਨ ਪੇਜ਼ ਵੱਲੋਂ ਸ਼ੇਅਰ ਕੀਤਾ ਗਿਆ ਹੈ, ਜਿਸ ਦੇ ਕੈਪਸ਼ਨ ਵਿੱਚ ਜਲਦੀ ਠੀਕ ਹੋਵੋ ਪਾਜ਼ੀ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ :Weather Today: ਜਾਣੋ 15 ਅਗਸਤ ਤੱਕ ਕਿਹੋ ਜਿਹਾ ਰਹੇਗਾ ਮੌਸਮ? ਚੱਲਣਗੀਆਂ ਤੇਜ਼ ਹਵਾਵਾਂ, ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋ ਮਹੀਨਿਆਂ ਦੇ ਲੰਬੇ ਅਤੇ ਔਖੇ ਸਫ਼ਰ ਅਤੇ ਪ੍ਰਦਰਸ਼ਨ ਤੋਂ ਬਾਅਦ ਮੀਕਾ ਸਿੰਘ ਨੂੰ ਡਾਕਟਰ ਨੇ ਤਿੰਨ ਹਫ਼ਤਿਆਂ ਲਈ ਸਖ਼ਤ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਕਾਰਨ ਉਨ੍ਹਾਂ ਨੇ ਮਲੇਸ਼ੀਆ, ਸਿੰਗਾਪੁਰ, ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਆਪਣੇ ਸਾਰੇ ਸ਼ੋਅ ਮੁਲਤਵੀ ਕਰ ਦਿੱਤੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

Exit mobile version