Site icon Punjab Mirror

Farmer News :ਕਰ ਲਵੋਂ ਰਜਿਸਟ੍ਰੇਸ਼ਨ 30 ਜੂਨ ਤੱਕ ਦਾ ਦਿੱਤਾ ਸਮਾਂ, ਕਿਸਾਨਾਂ ਦੇ ਹਿੱਤ ‘ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ  

Major relief to farmers : ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ…

ਚੰਡੀਗੜ੍ਹ :  ਪੰਜਾਬ ਸਰਕਾਰ (Punjab Govt) ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਦੇ ਤਹਿਤ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਕਿਸਾਨਾਂ ਨੂੰ ਦਿੱਤਾ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਵੱਲੋਂ ਦਿੱਤੀ ਗਈ ਹੈ।

ਮੰਤਰੀ ਲਾਲਜੀਤ ਸਿੰਘ ਭੁੱਲਰ (Minister Laljit Singh Bhullar) ਵੱਲੋਂ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ।

ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ।

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ।

Exit mobile version