ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਬਠਿੰਡਾ ‘ਚ 2021 ਵਿੱਚ ਦਰਜ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਕੰਗਨਾ ਦੀ ਮੰਗ ਖਾਰਜ ਕਰ ਦਿੱਤੀ ਹੈ।ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਇੱਕ ਟਵੀਟ ਨਾਲ ਜੁੜਿਆ ਹੋਇਆ ਹੈ, ਜਿੱਥੇ ਕੰਗਨਾ ਨੇ ਇੱਕ ਬਜ਼ੁਰਗ ਕਿਸਾਨ ਮਹਿਲਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਦੋਸ਼ ਲਗਾਇਆ ਸੀ ਕਿ ਇਨ੍ਹਾਂ ਮਹਿਲਾਵਾਂ ਨੂੰ ਪੈਸੇ ਦੇ ਕੇ ਅੰਦੋਲਨ ਵਿੱਚ ਲਿਆਂਦਾ ਗਿਆ ਹੈ। ਇਸ ਟਵੀਟ ‘ਤੇ ਬਠਿੰਡਾ ਵਾਸੀ ਮਹਿੰਦਰ ਕੌਰ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।ਕੰਗਨਾ ਨੇ ਇਹ ਸ਼ਿਕਾਇਤ ਰੱਦ ਕਰਨ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅੱਜ ਕੋਰਟ ਨੇ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਕਾਰਨ ਉਹਨੂੰ ਕਾਨੂੰਨੀ ਝਟਕਾ ਲੱਗਿਆ ਹੈ।