Site icon Punjab Mirror

Farmers Protest: ਕਿਸਾਨਾਂ ‘ਤੇ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ ਸ਼ੰਭੂ ਬਾਰਡਰ ‘ਤੇ ਫਿਰ ਭਾਰੀ ਹੰਗਾਮਾ

ਕਿਸਾਨਾਂ ਨਾਲ ਸੁਲ੍ਹਾ ਕਰਨ ਨੂੰ ਲੈ ਕੇ ਸਰਕਾਰ ਅਤੇ ਜਥੇਬੰਦੀਆਂ ਦਰਮਿਆਨ ਤਿੰਨ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਤੀਜੇ ਦੌਰ ਦੀ ਗੱਲਬਾਤ ਹੋਈ।

Punjab Haryana Shambhu Border: ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਤਣਾਅ ਜਾਰੀ ਹੈ। ਜਿੱਥੇ ਪੁਲਿਸ ਨੇ ਸ਼ੁੱਕਰਵਾਰ (16 ਫਰਵਰੀ) ਨੂੰ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ। ਇਨ੍ਹਾਂ ਕਿਸਾਨਾਂ ਨੇ ‘ਦਿੱਲੀ ਚੱਲੋ’ ਦਾ ਨਾਅਰਾ ਦਿੱਤਾ ਹੈ ਅਤੇ ਪਿਛਲੇ ਚਾਰ ਦਿਨਾਂ ਤੋਂ ਸ਼ੰਭੂ ਸਰਹੱਦ ’ਤੇ ਡਟੇ ਹੋਏ ਹਨ।

ਕਿਸਾਨਾਂ ਨੇ ਮੰਗਲਵਾਰ (13 ਫਰਵਰੀ) ਨੂੰ ਦਿੱਲੀ ਵੱਲ ਆਪਣਾ ਮਾਰਚ ਸ਼ੁਰੂ ਕੀਤਾ, ਪਰ ਦਿੱਲੀ ਅਤੇ ਹਰਿਆਣਾ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ।

ਕਿਸਾਨਾਂ ਨਾਲ ਸੁਲ੍ਹਾ ਕਰਨ ਨੂੰ ਲੈ ਕੇ ਸਰਕਾਰ ਅਤੇ ਜਥੇਬੰਦੀਆਂ ਦਰਮਿਆਨ ਤਿੰਨ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਤੀਜੇ ਦੌਰ ਦੀ ਗੱਲਬਾਤ ਹੋਈ। ਹੁਣ ਦੋਵਾਂ ਧਿਰਾਂ ਵਿਚਾਲੇ 18 ਫਰਵਰੀ ਨੂੰ ਮੀਟਿੰਗ ਹੋਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 400 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੇ ਖ਼ਿਲਾਫ਼ ਪੂਰੀ ਤਾਕਤ ਵਰਤੀ ਜਾ ਰਹੀ ਹੈ। ਅਸੀਂ ਸਰਕਾਰ ਕੋਲ ਇਹ ਮੁੱਦਾ ਉਠਾਇਆ ਹੈ। ਸਾਡੇ ਸੋਸ਼ਲ ਮੀਡੀਆ ਹੈਂਡਲ ਬੰਦ ਕੀਤੇ ਜਾ ਰਹੇ ਹਨ। ਸਾਨੂੰ ਦੇਸ਼ ਵਿਰੋਧੀ ਕਿਹਾ ਜਾ ਰਿਹਾ ਹੈ। ਸਾਡੇ 70 ਯੂਟਿਊਬ ਚੈਨਲ ਬੰਦ ਕਰ ਦਿੱਤੇ ਗਏ ਹਨ। ਸਰਕਾਰ ਸਾਡੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਦਿੱਲੀ ਜਾਣ ਦੇ ਆਪਣੇ ਫੈਸਲੇ ‘ਤੇ ਕਾਇਮ ਹਾਂ।

ਦੱਸ ਦਈਏ ਕਿ ਸ਼ੰਭੂ ਸਰਹੱਦ ‘ਤੇ ਸੁਰੱਖਿਆ ਬਲਾਂ ਨੇ ਕਿਸਾਨਾਂ ਉਪਰ ਅੰਨ੍ਹਾ ਤਸ਼ੱਦਦ ਢਾਹਿਆ ਗਿਆ। ਇਹ ਖੁਲਾਸਾ ਜ਼ਖ਼ਮੀਆਂ ਦੇ ਇਲਾਜ ਦੌਰਾਨ ਹੋਇਆ ਹੈ। ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਬਿਆਨ ਕਰ ਰਹੀਆਂ ਹਨ ਕਿ ਸੁਰੱਖਿਆ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਸਾਰੀਆਂ ਹੱਦਾਂ ਪਾਰ ਕੀਤੀਆਂ। ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਉਪਰ ਅੰਨ੍ਹੇਵਾਹ ਗੈਸ ਦੇ ਗੋਲੇ ਦਾਗੇ ਗਏ ਤੇ ਪੈਲੇਟ ਗੰਨ ਨਾਲ ਫਾਇਰੰਗ ਕੀਤੀ ਗਈ। 

Exit mobile version