Site icon Punjab Mirror

Farmers Protest : ਅੱਜ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ

BATHINDA, INDIA OCTOBER 5: Bharti Kisan Union Ekta Ugrahan members protest against the Punjab Government outside Punjab Finance Minister Manpreet Singh Badals residence in Muktsar District, on October 5, 2021 in Bathinda, India. (Photo by Sanjeev Kumar/Hindustan Times via Getty Images)

Farmers Protest : ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਫ਼ਿਰ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ। ਕਿਸਾਨਾਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ

Farmers Protest : ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਫ਼ਿਰ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ। ਕਿਸਾਨਾਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਦੁਪਹਿਰ 1 ਵਜੇ ਪੰਜਾਬ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨ ਤੇ ਖੇਤ ਮਜ਼ਦੂਰ ਇਕੱਠੇ ਹੋ ਕੇ ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਰੋਪੜ ਆਦਿ ਵਿੱਚ ਰੇਲ ਪਟੜੀਆਂ ’ਤੇ ਬੈਠ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਹੈ।

ਕੇਂਦਰ ਦੇ ਹੱਥਾਂ ਵਿੱਚ ਖੇਡ ਰਹੀ ਭਗਵੰਤ ਮਾਨ ਸਰਕਾਰ

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਹੀ ਮਾਮੂਲੀ ਹੈ। ਕਿਸਾਨ ਇਸ ਮੁਆਵਜ਼ੇ ਨੂੰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ :ਭਾਰਤੀ ਰੇਲਵੇ ਵੰਦੇ ਭਾਰਤ ਐਕਸਪ੍ਰੈਸ ਦੇ ਨੈੱਟਵਰਕ ਨੂੰ ਵਧਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ |PM ਮੋਦੀ ਅੱਜ ਓਡੀਸ਼ਾ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ…

ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜਨਾ ਉਨ੍ਹਾਂ ਦਾ ਹੱਕ ਹੈ ਪਰ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਲੜਨ ਵਾਲਿਆਂ ‘ਤੇ ਵੀ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 1 ਵਜੇ ਪੰਜਾਬ ਵਿੱਚ ਥਾਂ-ਥਾਂ ਰੇਲ ਪਟੜੀਆਂ ਜਾਮ ਕਰ ਦਿੱਤੀਆਂ ਜਾਣਗੀਆਂ।

Exit mobile version