Site icon Punjab Mirror

ਪੰਜਾਬ ‘ਚ ਇਨ੍ਹਾਂ ਰੂਟਾਂ ‘ਤੇ ਹੋਵੇਗਾ ਕਿਸਾਨਾਂ ਦਾ ਚੱਕਾ ਜਾਮ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜੇਕਰ ਤੁਸੀਂ ਅੱਜ ਘਰੋਂ ਬਾਹਰ ਜਾ ਰਹੇ ਹੋ ਤਾਂ ਇਹ ਜ਼ਰੂਰ ਪਤਾ ਕਰ ਲਈਓ ਕਿ ਜਿਹੜੇ ਰੂਟ ‘ਤੇ ਤੁਸੀਂ ਜਾ ਰਹੇ ਹੋ ਕਿਤੇ ਉਹ ਜਾਮ ਤਾਂ ਨਹੀਂ ਕੀਤਾ ਹੋਇਆ। ਦਰਅਸਲ ਪੰਜਾਬ ਅੱਜ ਕਿਸਾਨ ਚੱਕਾ ਜਾਮ ਕਰਨਗੇ। ਚੱਕਾ ਜਾਮ ਕਰਨ ਦਾ ਕਾਰਨ ਕੇਂਦਰ ਵੱਲੋਂ ਦਿੱਲੀ ਮੋਰਚੇ ਵਿੱਚ ਮੰਨੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨਾ ਹੈ। ਕਿਸਾਨ ਨੇਤਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਨ੍ਹਾਂ ਦਾ ਸਾਥ ਦੇਣ। ਲੋਕ ਹਾਈਵੇ ਆਦਿ ਦਾ ਇਸਤੇਮਾਲ ਨਾ ਹੀ ਕਰਨ ਤਾਂ ਵਧੀਆ ਹੈ ਕਿਉਂਕਿ ਕਿਸਾਨਾਂ ਵੱਲੋਂ ਇਹ ਰੂਟ ਜਾਮ ਕੀਤੇ ਜਾ ਸਕਦੇ ਹਨ।

ਸੂਤਰਾਂ ਮੁਤਾਬਕ ਅੱਜ ਰਾਜਪੁਰਾ ਪਟਿਆਲਾ ਰੋਡ ‘ਤੇ ਧਰੇੜੀ ਜੱਟਾਂ, ਫਰੀਦਕੋਟ ਟਹਿਣਾ ਟੀ-ਪੁਆਇੰਟ, ਸ੍ਰੀ ਅੰਮ੍ਰਿਤਸਰ ਸਾਹਿਬ ਭੰਡਾਰੀ ਪੁਲ, ਤਿੰਨ ਕੋਨੀਆਂ ਪੁਲ ਮਾਨਸਾ ਰੋਡ, ਮੁਕੇਰੀਆਂ ਨੇੜੇ ਅਤੇ ਤਲਵੰਡੀ ਸਾਬੋ ਸੜਕ ਆਦਿ ਥਾਵਾਂ ਮੁੱਖ ਹਨ ਜਿਥੇ ਚੱਕਾ ਜਾਮ ਕੀਤਾ ਜਾਏਗਾ।

ਪੁਲਿਸ ਨੇ ਇਨ੍ਹਾਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕਰ ਦਿੱਤੇ ਹਨ। ਕਿਸਾਨ ਆਗੂਆਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Exit mobile version