ਫਿਰੋਜ਼ਪੁਰ: ਸ਼ਹਿਰ ਦੇ ਅਨਿਲ ਬਾਗੀ ਰੋਡ ਨੇੜੇ ਇਕ ਵਾਰ ਫਿਰ ਗੋਲੀਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਰਾਹੁਲ ਕੱਕੜ ‘ਤੇ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀ ਚਲਾਈ ਗਈ। ਹਮਲੇ ਦੌਰਾਨ ਰਾਹੁਲ ਸਾਈਡ ‘ਤੇ ਹੋ ਗਏ, ਪਰ ਇੱਕ ਗੋਲੀ ਉਨ੍ਹਾਂ ਦੀ ਬਾਂਹ ‘ਚ ਲੱਗ ਗਈ।ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸ ਦਿੱਤੀ ਹੈ। ਐੱਸ.ਐੱਸ.ਪੀ. ਭੁਪਿੰਦਰ ਸਿੰਘ ਮੁਤਾਬਕ, ਹਮਲਾਵਰਾਂ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਘਟਨਾ ਤੋਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਫਿਰੋਜ਼ਪੁਰ ‘ਚ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ‘ਤੇ ਗੋਲੀਬਾਰੀ, ਇਲਾਕੇ ‘ਚ ਖੌਫ਼ ਦਾ ਮਾਹੌਲ…
Published on
