ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (JMM) ਦੇ ਸੰਸਥਾਪਕ ਸ਼ਿਬੂ ਸੋਰੇਨ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਗੁਰਦੇ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਦਿੱਲੀ ਦੇ ਗੰਗਾਰਾਮ ਹਸਪਤਾਲ ਵਿੱਚ ਇਲਾਜ ਅਧੀਨ ਸਨ।ਉਨ੍ਹਾਂ ਦੇ ਪੁੱਤਰ ਅਤੇ ਮੌਜੂਦਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਦੁਖਦਾਈ ਖ਼ਬਰ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸ਼ਿਬੂ ਸੋਰੇਨ ਨੇ ਅੱਜ ਸਵੇਰੇ 8:48 ਵਜੇ ਆਖਰੀ ਸਾਂਸ ਲਿਆ।ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੂਰੇ ਸਿਆਸੀ ਵਾਤਾਵਰਨ ਵਿੱਚ ਸੋਗ ਦੀ ਲਹਿਰ ਹੈ।