ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ (RML) ਹਸਪਤਾਲ ਵਿੱਚ ਆਪਣੀ ਆਖਰੀ ਸਾਹ ਲਈ। ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸਨ।

ਮਿਲੀ ਜਾਣਕਾਰੀ ਅਨੁਸਾਰ, ਸਤਪਾਲ ਮਲਿਕ ਗੁਰਦੇ ਫੇਲ੍ਹ ਹੋਣ ਕਾਰਨ ਲੰਮੇ ਸਮੇਂ ਤੋਂ ਡਾਇਲਸਿਸ ਥੈਰਪੀ ‘ਚ ਰਹੇ। ਉਨ੍ਹਾਂ ਦਾ ਇਲਾਜ ਨੇਫਰੋਲੋਜੀ ਅਤੇ ਮੈਡੀਸਨ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਚੱਲ ਰਿਹਾ ਸੀ। ਹਾਲ ਹੀ ਵਿੱਚ ਇਨਫੈਕਸ਼ਨ ਦੇ ਲੱਛਣ ਦੇਖੇ ਜਾਣ ‘ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।