ਚੰਡੀਗੜ੍ਹ : ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ। ਉਹ ਕੱਲ੍ਹ ਪਾਰਟੀ ਵਿੱਚ ਸ਼ਾਮਲ ਹੋਣਗੇ ਅਤੇ ਇਸ ਮੌਕੇ ਉਨ੍ਹਾਂ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਵਾਗਤ ਕੀਤਾ ਜਾਵੇਗਾ। ਯਾਦ ਰਹੇ ਕਿ ਮਾਨ ਨੇ ਸਾਲ 2024 ਵਿੱਚ ਅਕਾਲੀ ਦਲ ਨੂੰ ਛੱਡ ਦਿੱਤਾ ਸੀ ਅਤੇ ਬਾਗੀ ਧੜੇ ਨਾਲ ਜੁੜ ਗਏ ਸਨ। ਹੁਣ ਉਹ ਮੁੜ ਆਪਣੀ ਪੁਰਾਣੀ ਪਾਰਟੀ ‘ਚ ਵਾਪਸ ਆ ਰਹੇ ਹਨ।
