Site icon Punjab Mirror

ਸੋਨਾ 5 ਹਜ਼ਾਰ ਰੁ. ਮਹਿੰਗਾ! 56 ਹਜ਼ਾਰ10 ਗ੍ਰਾਮ ਗੋਲਡ, ਚਾਂਦੀ 70,000 ਰੁ. ਤੱਕ ਜਾਵੇਗਾ 

Gold Prices Jump

ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਜੰਗ ਦਾ ਅਸਰ ਭਾਰਤ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਤੇ ਵੀ ਪਿਆ ਹੈ । ਦੇਸ਼ ਵਿੱਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆਇਆ ਹੈ। ਜਿੱਥੇ ਇੱਕ ਪਾਸੇ ਦਸ ਗ੍ਰਾਮ ਸੋਨੇ ਦੀ ਕੀਮਤ 53 ਹਜ਼ਾਰ ਦੇ ਪਾਰ ਪਹੁੰਚ ਗਈ ਹੈ, ਉੱਥੇ ਹੀ ਇੱਕ ਕਿਲੋ ਚਾਂਦੀ ਦਾ ਭਾਅ 70 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਸੋਨੇ ਦੀ ਕੀਮਤ ਵਿੱਚ ਕਰੀਬ 1500 ਰੁਪਏ ਦਾ ਵਾਧਾ ਹੋਇਆ ਹੈ, ਜਦਕਿ ਚਾਂਦੀ ਕਰੀਬ 2000 ਰੁਪਏ ਮਹਿੰਗਾ ਹੋ ਗਿਆ ਹੈ। ਵਾਇਦਾ ਬਾਜ਼ਾਰ ‘ਤੇ ਇਹ ਸੋਮਵਾਰ ਨੂੰ 53,612 ਰੁਪਏ ‘ਤੇ ਟ੍ਰੇਂਡ ਕਰ ਰਹੀ ਸੀ । ਉੱਥੇ ਹੀ ਦੂਜੇ ਪਾਸੇ ਜੇਕਰ ਸਰਾਫਾ ਬਾਜ਼ਾਰ ਦੀ ਗੱਲ ਕਰੀਏ ਤਾਂ ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ ਸੋਨਾ 1,450 ਰੁਪਏ ਮਹਿੰਗਾ ਹੋ ਕੇ 53,234 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਚਾਂਦੀ 70,690 ਰੁਪਏ ‘ਤੇ ਟ੍ਰੇਂਡ ਕਰ ਰਹੀ ਸੀ । ਦੂਜੇ ਪਾਸੇ ਅੱਜ ਸਰਾਫਾ ਬਾਜ਼ਾਰ ਵਿੱਚ ਚਾਂਦੀ 69,920 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ। ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਚਾਂਦੀ ਦੀ ਕੀਮਤ 80 ਹਜ਼ਾਰ ਤੱਕ ਜਾ ਸਕਦੀ ਹੈ।

ਜੇਕਰ 2022 ਦੀ ਗੱਲ ਕੀਤੀ ਜਾਵੇ ਤਾਂ ਇਸ ਸਾਲ ਹੁਣ ਤੱਕ ਸੋਨਾ 4,955 ਰੁਪਏ ਮਹਿੰਗਾ ਹੋ ਚੁੱਕਾ ਹੈ। 1 ਜਨਵਰੀ ਨੂੰ ਸਰਾਫਾ ਬਾਜ਼ਾਰ ਵਿੱਚ ਇਹ 48,279 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 53,234 ਰੁਪਏ ‘ਤੇ ਪਹੁੰਚ ਗਿਆ ਹੈ। ਉੱਥੇ ਹੀ ਦੂਜੇ ਪਾਸੇ ਚਾਂਦੀ ਦੀ ਕੀਮਤ 62,035 ਰੁਪਏ ਤੋਂ ਵਧ ਕੇ 69,920 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਯਾਨੀ ਇਸ ਮਹੀਨੇ ਇਹ 7,885 ਰੁਪਏ ਮਹਿੰਗਾ ਹੋ ਗਈ ਹੈ । ਕੌਮਾਂਤਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਸੋਨਾ 1,982.57 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਿਆ ਹੈ ਤੇ ਚਾਂਦੀ 26 ਡਾਲਰ ਪ੍ਰਤੀ ਔਂਸ ਦੇ ਨੇੜੇ ਪਹੁੰਚ ਗਈ ਹੈ।

ਦੱਸ ਦੇਈਏ ਕਿ ਰੂਸ-ਯੂਕਰੇਨ ਯੁੱਧ ਕਾਰਨ ਸੋਨਾ-ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ । ਜਿਸ ਕਾਰਨ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਕੌਮਾਂਤਰੀ ਬਾਜ਼ਾਰ ਵਿੱਚ ਸੋਨਾ ਅਗਲੇ 2-3 ਮਹੀਨਿਆਂ ਵਿੱਚ 2100 ਡਾਲਰ ਦੇ ਪੱਧਰ ਤੱਕ ਪਹੁੰਚ ਸਕਦਾ ਹੈ। ਜਿਸ ਮੁਤਾਬਕ ਸੋਨਾ 56 ਹਜ਼ਾਰ ਤੱਕ ਜਾ ਸਕਦਾ ਹੈ। ਦੂਜੇ ਪਾਸੇ ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਇਹ ਇਸ ਸਾਲ 80 ਤੋਂ 85 ਹਜ਼ਾਰ ਰੁਪਏ ਪ੍ਰਤੀ ਕਿਲੋ ਦਾ ਪੱਧਰ ਦਿਖਾ ਸਕਦੀ ਹੈ।

Exit mobile version