ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਨੂੰ ਇਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਪਿਛਲੇ 72 ਘੰਟਿਆਂ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਧਮਕੀ ਭਰੀ ਈਮੇਲ ਭੇਜੀ ਗਈ ਹੈ। ਇਸ ਦੇ ਚਲਦਿਆਂ ਪੁਲਿਸ ਨੇ ਦਰਬਾਰ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਹੈ। ਹਰ ਸ਼ੱਕੀ ਵਿਅਕਤੀ ਅਤੇ ਵਸਤੂ ਦੀ ਚੌਕਸੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ 14 ਅਤੇ 15 ਜੁਲਾਈ ਨੂੰ ਵੀ ਲੰਗਰ ਹਾਲ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵਾਲੀਆਂ ਈਮੇਲਾਂ ਮਿਲ ਚੁੱਕੀਆਂ ਹਨ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਤੱਕ ਕੁੱਲ 3 ਧਮਕੀ ਭਰੀ ਈਮੇਲਾਂ ਆ ਚੁੱਕੀਆਂ ਹਨ।