ਸ੍ਰੀ ਦਰਬਾਰ ਸਾਹਿਬ ਨੂੰ ਮਿਲੀਆਂ ਬੰਬ ਧਮਕੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਪੁਲਿਸ ਨੇ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਹਾਲੇ ਨਹੀਂ ਹੋਈ।ਮੰਨੇ ਜਾ ਰਹਿਆ ਹੈ ਕਿ ਜਿਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦਿੱਤੀ, ਉਹ ਪਹਿਲਾਂ ਤਾਮਿਲਨਾਡੂ ਸਰਕਾਰ ਨੂੰ ਵੀ ਧਮਕੀਆਂ ਦੇ ਚੁੱਕਾ ਹੈ।
ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੇ ਧਰਮਾਂ ਦੇ ਧਾਰਮਿਕ ਸਥਾਨ ਪਵਿੱਤਰ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਅਤੇ ਵਚਨਬੱਧ ਹੈ।