Site icon Punjab Mirror

ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ,ਪੰਜਾਬ ‘ਚ ਆਊਟਸੋਰਸਡ ਭਰਤੀ ਖਿਲਾਫ ਯੂਨੀਅਨ ਦੀ ਹੜਤਾਲ

ਪੰਜਾਬ ਵਿੱਚ ਸਰਕਾਰੀ ਪਨਬੱਸ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਅੱਜ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪਵੇਗਾ। ਰੋਜ਼ਵੇਜ਼-ਪਨਬੱਸ ਕੰਟਰੈਕਟ ਯੂਨੀਅਨ ਦੀ ਹੜਤਾਲ ਕਾਰਨ ਅੱਜ ਸੜਕਾਂ ’ਤੇ ਪਨਬੱਸ ਦੀ ਸੇਵਾ ਨਹੀਂ ਦਿਖਾਈ ਦੇਵੇਗੀ। ਹਾਲਾਂਕਿ ਰੋਡਵੇਜ਼ ਦੀਆਂ ਬੱਸਾਂ ਆਮ ਵਾਂਗ ਚੱਲਦੀਆਂ ਰਹਿਣਗੀਆਂ।

ਬੀਤੇ ਦਿਨ ਮੁੱਖ ਮੰਤਰੀ ਦੇ ਸਕੱਤਰ ਰਵੀ ਭਗਤ ਨਾਲ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਸੀ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਰਵੀ ਭਗਤ ਨੇ ਰੋਜ਼ਵੇਜ਼-ਪਨਬੱਸ ਕੰਟਰੈਕਟ ਯੂਨੀਅਨ ਦੀਆਂ ਸਾਰੀਆਂ ਮੰਗਾਂ ‘ਤੇ ਚਰਚਾ ਕੀਤੀ, ਪਰ ਉਨ੍ਹਾਂ ਮੰਗਾਂ ‘ਤੇ ਵਿਚਾਰ ਕਰਕੇ ਕੋਈ ਹੱਲ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੁਪ੍ਰਸਾਦ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵਿਚਾਰ ਕੇ ਕੋਈ ਹੱਲ ਕੱਢਿਆ ਜਾਵੇਗਾ। ਇਸ ਤੇ ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਕੋਈ ਹੱਲ ਨਹੀਂ ਨਿਕਲਦਾ ਉਨ੍ਹਾਂ ਦਾ ਚੱਕਾ ਜਾਮ ਦਾ ਪ੍ਰੋਗਰਾਮ ਜਾਰੀ ਰਹੇਗਾ। ਟਰਾਂਸਪੋਰਟ ਵਿਭਾਗ ਨੇ 28 ਡਰਾਈਵਰਾਂ ਨੂੰ ਆਊਟਸੋਰਸ ਰਾਹੀਂ ਪੱਤਰ ਭੇਜ ਕੇ ਸੂਬੇ ਦੇ ਵੱਖ-ਵੱਖ ਡਿਪੂਆਂ ‘ਤੇ ਭੇਜ ਦਿੱਤਾ ਸੀ ਪਰ ਮੁਲਾਜ਼ਮ ਜਥੇਬੰਦੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

Exit mobile version