Site icon Punjab Mirror

ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਝੋਨੇ ਦਾ ਭਾਅ ਵੀ ਮਿਲੇਗਾ ਵੱਧ

ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੇਕਰ ਗੱਲ ਕੀਤੀ ਜਿਵੇਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਤਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਨੁਸਾਰ ਖੰਨਾ ਮੰਡੀ ਵਿੱਚ ਝੋਂਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ

ਚੰਡੀਗੜ੍ਹ: ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੇਕਰ ਗੱਲ ਕੀਤੀ ਜਿਵੇਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਤਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਨੁਸਾਰ ਖੰਨਾ ਮੰਡੀ ਵਿੱਚ ਝੋਂਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਤੇ ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਯਾਨੀ 2060 ਨਿਰਧਾਰਤ ਕੀਤਾ ਗਿਆ ਹੈ।

ਅੱਜ ਮੰਡੀ ਵਿੱਚ 3000 ਕੁਇੰਟਲ ਫ਼ਸਲ ਮੰਡੀ ਵਿੱਚ ਪਹੁੰਚ ਗਈ ਹੈ ਤੇ ਸਰਕਾਰ ਵੱਲੋਂ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ ਅਤੇ ਇਸ ਵਾਰ ਮੰਡੀ ਵਿੱਚ 21 ਲੱਖ 35 ਹਜ਼ਾਰ ਕੁਇੰਟਲ ਤੋਂ ਵੱਧ ਝੋਨਾ ਆਉਣ ਦੀ ਉਮੀਦ ਹੈ। ਇਸ ਦੇ ਨਾਲ ਆੜ੍ਹਤੀਆ ਨੇ ਵੀ ਇੰਤਜ਼ਾਮ ਪੁਰਾ ਹੋਣ ਦਾ ਦਾਅਵਾ ਕੀਤਾ ਤੇ ਬੀਤੇ ਦਿਨੀ ਹੋਈ ਬਰਸਾਤ ਕਾਰਨ ਫ਼ਸਲ ਆਉਣ ਵਿੱਚ ਕੁੱਝ ਦੇਰ ਹੋਣ ਦਾ ਖਦਸ਼ਾ ਜਾਹਰ ਕੀਤਾ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ। ਇਸ ਸਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।

Exit mobile version