Site icon Punjab Mirror

ਬਿਨਾਂ ਟੈਸਟ ਦੇਵੇਗੀ ਸਰਕਾਰੀ ਨੌਕਰੀ ,CWG ‘ਚ ਖਿਡਾਰੀਆਂ ਦੀ ਜਿੱਤ ਤੋਂ ਖੁਸ਼ ਮਾਨ ਸਰਕਾਰ

ਪੰਜਾਬ ਵਿੱਚ ਖਿਡਾਰੀਆਂ ਨੂੰ ਬਿਨਾਂ ਕਿਸੇ ਟੈਸਟ ਦੇ ਸਰਕਾਰੀ ਨੌਕਰੀ ਮਿਲੇਗੀ। ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬੀ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਸਰਕਾਰ ਕਾਫੀ ਉਤਸ਼ਾਹਿਤ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਖੇਡ ਵਿਭਾਗ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ਦੀ ਖੇਡ ਨੀਤੀ ਲਿਆ ਰਹੇ ਹਾਂ। ਜਿਨ੍ਹਾਂ ਰਾਜਾਂ ਦੀ ਖੇਡ ਨੀਤੀ ਚੰਗੀ ਹੈ, ਉਨ੍ਹਾਂ ਦੀ ਵੀ ਸਟੱਡੀ ਕੀਤੀ ਜਾ ਰਹੀ ਹੈ। ਖਿਡਾਰੀ ਆਪਣਾ ਕੰਮ ਕਰ ਰਹੇ ਹਨ, ਹੁਣ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੀਆਂ ਸਹੂਲਤਾਂ ਦਾ ਧਿਆਨ ਰੱਖੇ।

ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਦੱਸਿਆ ਕਿ ਸੀ.ਐੱਮ. ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜੋ ਵੀ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤੇਗਾ, ਉਸ ਨੂੰ 75 ਲੱਖ ਦਾ ਇਨਾਮ ਦਿੱਤਾ ਜਾਵੇਗਾ। ਚਾਂਦੀ ਦਾ ਤਗਮਾ ਜੇਤੂ ਨੂੰ 50 ਲੱਖ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।

ਸਰਕਾਰ ਨੇ ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦੀ ਤਾਰੀਫ ਕੀਤੀ। ਉਹ ਇੱਕ ਕਮਰੇ ਦੇ ਘਰ ਵਿੱਚ ਰਹਿੰਦੀ ਹੈ। ਪਸ਼ੂਆਂ ਦਾ ਚਾਰਾ ਕੱਟਣ ਵਾਲੀ ਮਸ਼ੀਨ ਚਲਾਉਂਦੀ ਹੈ। ਇਸ ਦੇ ਬਾਵਜੂਦ ਉਸ ਨੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਖੇਡ ਮੰਤਰੀ ਨੇ ਕਿਹਾ ਕਿ ਹਰਜਿੰਦਰ ਕੌਰ ਇੱਕ ਪ੍ਰੇਰਣਾਸਰੋਤ ਹੈ, ਜਿਸ ਨੇ ਇੰਨੇ ਨੀਵੇਂ ਪੱਧਰ ਤੋਂ ਰਾਸ਼ਟਰਮੰਡਲ ਵਿੱਚ ਸਫਲਤਾ ਹਾਸਲ ਕੀਤੀ ਹੈ।

Exit mobile version