Homeਪੰਜਾਬਕਿਹਾ-‘5 ਨਵੰਬਰ ਨੂੰ ਪੁਤਲਾ ਫੂਕ ਕਰਾਂਗੇ ਪ੍ਰਦਰਸ਼ਨ’ PM ਮੋਦੀ ਦੇ ਪੰਜਾਬ ਦੌਰੇ...

ਕਿਹਾ-‘5 ਨਵੰਬਰ ਨੂੰ ਪੁਤਲਾ ਫੂਕ ਕਰਾਂਗੇ ਪ੍ਰਦਰਸ਼ਨ’ PM ਮੋਦੀ ਦੇ ਪੰਜਾਬ ਦੌਰੇ ਖਿਲਾਫ ਕਿਸਾਨਾਂ ਨੇ ਖੋਲ੍ਹਿਆ ਮੋਰਚਾ

Published on

spot_img

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ ‘ਤੇ ਹਨ ਪਰ ਇਸ ਤੋਂ ਪਹਿਲਾਂ ਉਹ ਪੰਜਾਬ ਵਿਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ ‘ਤੇ ਪਹੁੰਚਣਗੇ। ਇਹ ਇਕ ਸਿਆਸੀ ਦੌਰਾ ਹੋ ਸਕਦਾ ਹੈ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਵੀ ਨੂੰ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ।

ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਹਿਮਾਚਲ ਪਹੁੰਚ ਰਹੇ ਹਨ। ਹਿਮਾਚਲ ਵਿੱਚ ਵੀ ਰਾਧਾ ਸੁਆਮੀ ਡੇਰਾ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੇ ਮੱਦੇਨਜ਼ਰ ਉਹ ਡੇਰਾ ਬਿਆਸ ਪਹੁੰਚ ਰਹੇ ਹਨ ਅਤੇ ਡੇਰਾ ਮੁਖੀ ਨੂੰ ਵੀ ਮਿਲਣਗੇ ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ।

ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੀਰੀਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

Latest articles

Apple Let Loose Event : ਲੰਬੇ ਇੰਤਜ਼ਾਰ ਤੋਂ ਬਾਅਦ, ਹੁਣ ਐਪਲ ਨਵੇਂ iPad, iPad Pro ਸਮੇਤ ਕਈ ਪ੍ਰੋਡਕਟਸ ਕੀਤੇ ਜਾਣਗੇ ਲਾਂਚ

ਲੰਬੇ ਇੰਤਜ਼ਾਰ ਤੋਂ ਬਾਅਦ, ਹੁਣ ਐਪਲ ਆਖਰਕਾਰ ਆਪਣਾ ਇਵੈਂਟ ਲੇਟ ਲੂਜ਼ ਆਯੋਜਿਤ ਕਰਨ ਜਾ...

Gold Silver Price Today:ਜਾਣੋ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਵਿਚਾਲੇ ਕਿੰਨੇ ਵਧੇ ਭਾਅ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਇਆ ਉਛਾਲ

Gold-Silver Price Today​: ਸੋਨਾ ਅਤੇ ਚਾਂਦੀ ਖਰੀਦਣ ਦੇ ਚਾਹਵਾਨ ਲੋਕ ਇਸ ਖਬਰ ਰਾਹੀਂ ਅੱਜ ਜਾਣਨ...

ਮਹਿੰਦਰਾ ਨੇ ਸਸਤੀ ਕੀਮਤ ‘ਚ ਪੇਸ਼ ਕੀਤਾ XUV 700 ਦਾ ਨਵਾਂ 7-ਸੀਟਰ ਡੀਜ਼ਲ ਵੇਰੀਐਂਟ, ਜਾਣੋ ਇਸ ਦੇ ਫੀਚਰਸ

ਮਹਿੰਦਰਾ 15 ਲੱਖ ਰੁਪਏ ਦੀ ਕੀਮਤ ਵਾਲੀ, ਡੀਜ਼ਲ ਇੰਜਣ ਵਾਲੀ XUV700 MX 7-ਸੀਟਰ AX3 7-ਸੀਟਰ...

More like this