Homeਪੰਜਾਬਭਾਰੀ ਮੀਂਹ ਦਾ ਅਲਰਟ ਜਾਰੀ 24 ਘੰਟਿਆਂ ‘ਚ 67MM ਬਾਰਿਸ਼: ਪਾਣੀ ਨਾਲ...

ਭਾਰੀ ਮੀਂਹ ਦਾ ਅਲਰਟ ਜਾਰੀ 24 ਘੰਟਿਆਂ ‘ਚ 67MM ਬਾਰਿਸ਼: ਪਾਣੀ ਨਾਲ ਭਰੀਆਂ ਪੰਜਾਬ ਦੀਆਂ ਸੜਕਾਂ

Published on

spot_img

ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਬੁੱਧਵਾਰ ਰਾਤ ਵੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਅੱਜ ਪੂਰਾ ਦਿਨ ਮੀਂਹ ਪੈਣ ਵਾਲਾ ਹੈ। ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ ਪਰ ਅੰਮ੍ਰਿਤਸਰ ਸ਼ਹਿਰ ਇਸ ਮੀਂਹ ਦੇ ਪਾਣੀ ‘ਚ ਡੁੱਬ ਗਿਆ ਹੈ। ਅੰਮ੍ਰਿਤਸਰ ‘ਚ ਹਾਲਾਤ ਅਜਿਹੇ ਹਨ ਕਿ ਕਈ ਸੜਕਾਂ ‘ਤੇ 2 ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ ‘ਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 67 ਮਿਲੀਮੀਟਰ ਅਤੇ ਲੁਧਿਆਣਾ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ 2022 ਦੇ ਮਾਨਸੂਨ ਸੀਜ਼ਨ ਦੀ ਸਭ ਤੋਂ ਵੱਧ ਬਾਰਿਸ਼ ਹੈ।

ਪਿਛਲੇ 24 ਘੰਟਿਆਂ ‘ਚ ਹੋਈ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੂਰੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਵੀਰਵਾਰ ਅਤੇ ਸ਼ੁੱਕਰਵਾਰ ਦੋਵਾਂ ਨੂੰ ਔਰੇਂਜ ਅਲਰਟ ਰਹੇਗਾ। ਵੀਰਵਾਰ ਨੂੰ ਪੂਰਾ ਦਿਨ ਮੀਂਹ ਪੈਣ ਵਾਲਾ ਹੈ, ਜਦਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

Latest articles

ਝਾਰਖੰਡ ‘ਚ 35 ਕਰੋੜ ਕੈਸ਼ ਮਿਲਣ ਮਗਰੋਂ ED ਦਾ ਐਕਸ਼ਨ, ਹੁਣ ਮੰਤਰੀ ਦੀ ਗ੍ਰਿਫਤਾਰੀ… ਪਹਿਲਾਂ PA, ਫਿਰ ਨੌਕਰ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਅਤੇ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ...

10 ਗੱਡੀਆਂ ਸ.ੜ ਕੇ ਸੁ.ਆਹ , ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ‘ਚ ਲੱਗੀ ਭਿਆਨਕ ਅੱਗ

ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ...

ਭਾਰਤ ਸਣੇ ਕਈ ਦੇਸ਼ਾਂ ਦੇ ਯੂਜ਼ਰਸ ਹੋ ਰਹੇ ਪਰੇਸ਼ਾਨ ਤੜਕਸਾਰ ਡਾਊਨ ਹੋਏ Facebook ਤੇ Instagram!

ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਕੁਝ ਯੂਜ਼ਰਸ ਲਈ ਡਾਊਨ ਹੋ ਗਏ ਹਨ।...

ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 14 ਕਰੋੜ ਕੈਸ਼, 170 ਕਰੋੜ ਦੀ ਜਾਇਦਾਦ ਬਰਾਮਦ , 8 ਕਿਲੋ ਸੋਨਾ…

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ...

More like this